ਕਾਂਗਰਸ ਤੇ ਆਮ ਆਦਮੀ ਪਾਰਟੀ ਅੱਜ ਲੋਕ ਸਭਾ ਚੋਣਾਂ ਲਈ ਗਠਜੋੜ ਦਾ ਐਲਾਨ ਕਰਨਗੇ: ਜੈਰਾਮ ਰਮੇਸ਼
ਨਵੀਂ ਦਿੱਲੀ, 24 ਫਰਵਰੀ, 2024: ਵਿਰੋਧੀ ਧਿਰ ਵੱਲੋਂ ਬਣਾਏ ਇੰਡੀਆ ਬਲਾਕ ਲਈ ਵੱਡੀ ਖੁਸ਼ਖਬਰੀ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਅੱਜ ਲੋਕ ਸਭਾ ਚੋਣਾਂ ਲਈ ਗਠਜੋੜ ਦਾ ਐਲਾਨ ਕਰਨਗੇ। ਇਹ ਜਾਣਕਾਰੀ ਕਾਂਗਰਸ ਦੇ ਐਮ ਪੀ ਜੈਰਾਮ ਰਮੇਸ਼ ਨੇ ਦਿੱਤੀ ਤੇ ਦੱਸਿਆ ਕਿ ਦੋਵਾਂ ਪਾਰਟੀਆਂ ਦਰਮਿਆਨ ਦਿੱਲੀ ਵਿਚ ਵੀ ਗਠਜੋੜ ਹੋ ਗਿਆ ਹੈ।
ਇਸ ਸਬੰਧੀ ਪ੍ਰੈਸ ਕਾਨਫਰੰਸ ਵਿਚ ਕਾਂਗਰਸ ਆਗੂ ਮੁਕੁਲ ਵਾਸਨੀਕ, ਦਿੱਲੀ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਤੇ ਇੰਚਾਰਜ ਦੀਪਕ ਬਾਬਰੀਆ ਹਾਜ਼ਰ ਰਹਿਣਗੇ। ਆਪ ਵੱਲੋਂ ਸੌਰਵ ਭਾਰਦਵਾਜ, ਆਤਿਸ਼ੀ ਤੇ ਹੋਰ ਆਗੂ ਮੌਜੂਦ ਰਹਿਣਗੇ।