← ਪਿਛੇ ਪਰਤੋ
ਪੰਜਾਬ ਦਾ ਚੀਫ਼ ਟਾਊਨ ਪਲਾਨਰ ਪੰਕਜ ਬਾਵਾ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਦਾ ਚੀਫ਼ ਟਾਊਨ ਪਲਾਨਰ ਪੰਕਜ ਬਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਪੰਜਾਬ ਵਿਜੀਲੈਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀ ਦਸ ਦਈਏ ਕਿ ਉਨ੍ਹਾਂ ਨੂੰ ਬੀਤੇ ਭਲਕ ਹੀ ਸਸਪੈਂਡ ਕੀਤਾ ਗਿਆ ਸੀ।ਚੀਫ਼ ਸੈਕਟਰੀ ਅਨੁਰਾਗ ਵਰਮਾ ਨੇ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਦਸ ਦਈਏ ਕਿ ਸਰਕਾਰ ਨੂੰ ਕਾਫੀ ਗੜਬੜੀ ਦੀਆਂ ਸ਼ਕਾਇਤਾਂ ਮਿਲੀਆਂ ਸਨ ਜਿਸ ਕਰ ਕੇ ਇਹ ਐਕਸ਼ਨ ਲਿਆ ਗਿਆ ਹੈ। ਇਹ ਗੜਬੜੀਆਂ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਚ ਕੀਤੀਆਂ ਗਈਆਂ ਸਨ।
Total Responses : 24767