ਡਾ. ਬਲਬੀਰ ਸਿੰਘ ਨੇ ਪੀਜੀਆਈ ਚ ਸ਼ਿਫਟ ਹੋਏ ਕਿਸਾਨ Preetpal ਦਾ ਹਾਲ-ਚਾਲ ਜਾਣਿਆ
ਚੰਡੀਗੜ੍ਹ, 24 ਫਰਵਰੀ 2024: ਸਿਹਤ ਮੰਤਰੀ ਡਾ. ਬਲਬੀਰ ਸਿੰਘ ਪੀਜੀਆਈ ਹਸਪਤਾਲ ਵਿੱਚ ਜ਼ਖ਼ਮੀ ਕਿਸਾਨ ਪ੍ਰੀਤਪਾਲ ਸਿੰਘ ਦਾ ਹਾਲ-ਚਾਲ ਜਾਨਣ ਪਹੁੰਚੇ। ਪ੍ਰਿਤਪਾਲ ਸਿੰਘ, ਜੋ ਕਿ ਖਨੌਰੀ ਬਾਰਡਰ ਤੇ ਹਰਿਆਣਾ ਪੁਲੀਸ ਦੀ ਦਰਿੰਦਗੀ ਦਾ ਸ਼ਿਕਾਰ ਹੋਇਆ ਸੀ ਅਤੇ ਪੀਜੀਆਈ ਰੋਹਤਕ ਵਿਖੇ ਦਾਖਲ ਕਰਵਾਇਆ ਗਿਆ ਸੀ, ਨੂੰ ਆਖਰਕਾਰ ਪੀਜੀਆਈ ਚੰਡੀਗੜ੍ਹ ਸ਼ਿਫਟ ਕਰ ਦਿੱਤਾ ਗਿਆ।
ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ ਮੁੱਖ ਸਕੱਤਰ ਨੇ ਪ੍ਰਿਤਪਾਲ ਸਿੰਘ ਨੂੰ ਇਲਾਜ ਲਈ ਪੰਜਾਬ ਹਵਾਲੇ ਕਰਨ ਬਾਰੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਗਿਆ ਸੀ। ਸੀਐਮ ਮਾਨ ਦੇ ਦਖਲ ਤੋਂ ਬਾਅਦ ਪ੍ਰਿਤਪਾਲ ਸਿੰਘ ਨੂੰ ਪੀਜੀਆਈ ਚੰਡੀਗੜ੍ਹ 'ਚ ਦਾਖਲ ਕਰਵਾਇਆ ਗਿਆ।