ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾ ਹੋਈ ਬਹਾਲ, ਖੁੱਲ੍ਹਣਗੇ ਕੁੰਡਲੀ ਤੇ ਸਿੰਘੁ ਬਾਰਡਰ
ਚੰਡੀਗੜ੍ਹ, 25 ਫਰਵਰੀ, 2025: ਹਰਿਆਣਾ ਸਰਕਾਰ ਦੇ ਹੁਕਮਾਂ ਮਗਰੋਂ ਸੂਬੇ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਇਹਨਾਂ ਜ਼ਿਲ੍ਹਿਆਂ ਵਿਚ ਅੰਬਾਲਾ, ਜੀਂਦ, ਕੈਥਲ, ਕੁਰੂਕਸ਼ੇਤਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਾ ਵੀ ਸ਼ਾਮਲ ਸੀ।
ਉਧਰ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ ’ਤੇ ਵੀ ਕੰਕ੍ਰੀਟ ਦੀਆਂ ਕੰਧਾ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਤੇ ਸਰਵਿਸ ਲੇਨ ਬਹਾਲ ਕੀਤੀ ਜਾਵੇਗੀ। ਦਿੱਲੀ ਦੇ ਬਾਰਡਰਾਂ ’ਤੇ 7 ਲੇਅਰ ਦੀ ਬੈਰੀਕੇਡਿੰਗ ਕੀਤੀ ਗਈ ਸੀ।