ਜੰਮੂ-ਕਟੜਾ ਹਾਈਵੇ 'ਤੇ ਸ਼ਟਰਿੰਗ ਪਲੇਟਾਂ ਖਿਸਕਣ ਕਾਰਨ ਹਾਦਸਾ
ਜਲੰਧਰ : ਉਸਾਰੀ ਅਧੀਨ ਪੁਲ ’ਤੇ ਮਜ਼ਦੂਰਾਂ ਵੱਲੋਂ ਲੋਹੇ ਦੀਆਂ ਪਾਈਪਾਂ ਨਾਲ ਸ਼ਟਰਿੰਗ ਦਾ ਕੰਮ ਕੀਤਾ ਜਾ ਰਿਹਾ ਸੀ। ਇਸ ਦੌਰਾਨ ਸ਼ਟਰਿੰਗ ਪਲੇਟ ਹੇਠਾਂ ਤੋਂ ਖਿਸਕ ਗਈ। ਜਿਸ ਕਾਰਨ ਪੁਲ ਦਾ ਕੁਝ ਹਿੱਸਾ ਉੱਥੇ ਕੰਮ ਕਰ ਰਹੇ ਮਜ਼ਦੂਰਾਂ 'ਤੇ ਡਿੱਗ ਗਿਆ। ਜਿਸ ਵਿਚ ਸਾਰੇ ਜ਼ਖਮੀ ਹੋ ਗਏ।
ਦਰਅਸਲ ਪੰਜਾਬ ਦੇ ਪਿੰਡ ਗਾਜ਼ੀਪੁਰ ਨੇੜੇ ਇੱਕ ਨਿਰਮਾਣ ਅਧੀਨ ਪੁਲ ਦਾ ਕੁਝ ਹਿੱਸਾ ਡਿੱਗ ਗਿਆ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਵਾਪਰੀ, ਜਿਸ ਵਿੱਚ ਇੱਕ ਦਰਜਨ ਦੇ ਕਰੀਬ ਮਜ਼ਦੂਰ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿੱਚੋਂ ਦੋ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਰਾਤ ਸਮੇਂ ਥਾਣਾ ਮਕਸੂਦਾਂ ਦੀ Police ਪਾਰਟੀ ਘਟਨਾ ਵਾਲੀ ਥਾਂ 'ਤੇ ਜਾਂਚ ਲਈ ਪਹੁੰਚੀ। ਜ਼ਖਮੀਆਂ ਨੂੰ ਦੇਰ ਰਾਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਫਿਲਹਾਲ ਇਸ ਸਬੰਧੀ ਹਾਈਵੇਅ ਅਥਾਰਟੀ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਆਸ-ਪਾਸ ਦੇ ਲੋਕਾਂ ਮੁਤਾਬਕ ਘਟਨਾ 'ਚ 6 ਮਜ਼ਦੂਰ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।