‘ਆਪ’ ਨੇ ਦਿੱਲੀ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ, ਕੁਰੂਕਸ਼ੇਤਰ ਤੋਂ ਸੁਸ਼ੀਲ ਗੁਪਤਾ ਲੜਨਗੇ ਚੋਣ
ਨਵੀਂ ਦਿੱਲੀ, 27 ਫਰਵਰੀ 2024 - ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਦਿੱਲੀ ਤੋਂ ਸੋਮਨਾਥ ਭਾਰਤੀ, ਦੱਖਣੀ ਦਿੱਲੀ ਤੋਂ ਸਾਹੀ ਰਾਮ ਪਹਿਲਵਾਨ, ਪੂਰਬੀ ਦਿੱਲੀ ਤੋਂ ਕੁਲਦੀਪ ਕੁਮਾਰ ਅਤੇ ਪੱਛਮੀ ਦਿੱਲੀ ਤੋਂ ਮਹਾਬਲ ਮਿਸ਼ਰਾ ਉਮੀਦਵਾਰ ਹੋਣਗੇ।
ਇਸਤੋਂ ਇਲਾਵਾ ਹਰਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਾਬਕਾ ਰਾਜ ਸਭਾ ਮੈਂਬਰ ਅਤੇ ਹਰਿਆਣਾ ਪ੍ਰਦੇਸ਼ ਪ੍ਰਧਾਨ ਸੁਸ਼ੀਲ ਗੁਪਤਾ ਨੂੰ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ।