ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਸੰਭਾਲਿਆ ਅਹੁਦਾ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 28 ਫਰਵਰੀ, 2024: ਕਈ ਦਿਨਾਂ ਦੇ ਲਗਾਤਾਰ ਡਰਾਮੇਬਾਜ਼ੀ ਤੋਂ ਬਾਅਦ ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਅੱਜ ਇੱਥੇ ਨਗਰ ਨਿਗਮ ਭਵਨ ਸਥਿਤ ਮੇਅਰ ਦਫ਼ਤਰ ਵਿਖੇ ‘ਆਪ’ ਅਤੇ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਅਧਿਕਾਰਤ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਕੁਮਾਰ ਨੇ ਐਲਾਨ ਕੀਤਾ ਕਿ ਉਹ ਚੰਡੀਗੜ੍ਹ ਵਾਸੀਆਂ ਦੀ ਭਲਾਈ ਲਈ ਦਿਨ ਰਾਤ ਕੰਮ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦ ਹੀ ਚੰਡੀਗੜ੍ਹ ਵਾਸੀਆਂ ਨੂੰ 20,000 ਲੀਟਰ ਤੱਕ ਮੁਫ਼ਤ ਪਾਣੀ ਦੇਣ ਸਬੰਧੀ ਸਦਨ ਵਿੱਚ ਮਤਾ ਲਿਆਉਣਗੇ। ਇਸ ਮੌਕੇ ਡਾ: ਸੰਨੀ ਆਹਲੂਵਾਲੀਆ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਸਾਬਕਾ ਰੇਲ ਮੰਤਰੀ ਪਵਨ ਬਾਂਸਲ ਅਤੇ ‘ਆਪ’ ਦੇ ਕੌਂਸਲਰਾਂ ਨੇ ਕੁਲਦੀਪ ਕੁਮਾਰ ਨੂੰ ਵਧਾਈ ਦਿੱਤੀ।