← ਪਿਛੇ ਪਰਤੋ
ਸ਼ੁਭਕਰਨ ਦੀ ਛੋਟੀ ਭੈਣ ਨੂੰ ਮਿਲੇਗੀ ਕਾਂਸਟੇਬਲ ਦੀ ਨੌਕਰੀ: ਆਈ ਜੀ ਸੁਖਚੈਨ ਸਿੰਘ ਗਿੱਲ ਚੰਡੀਗੜ੍ਹ, 29 ਫਰਵਰੀ, 2024: ਪੰਜਾਬ ਸਰਕਾਰ ਵੱਲੋਂ ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਕਾਂਸਟੇਬਲ ਦੀ ਨੌਕਰੀ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਆਈ ਜੀ ਹੈਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕੀਤਾ ਹੈ। ਉਹਨਾਂ ਦੱਸਿਆ ਕਿ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿਚ ਜ਼ੀਰੋ ਐਫ ਆਈ ਆਰ ਦਰਜ ਕੀਤੀ ਗਈ ਹੈ। ਉਹਨਾਂ ਇਹਵੀ ਕਿਹਾ ਕਿ ਪੰਜਾਬ ਸਰਕਾਰ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਹੈ।
Total Responses : 24767