IMD ਨੇ ਪੰਜਾਬ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਕੀਤੀ ਭਵਿੱਖਬਾਣੀ
ਚੰਡੀਗੜ੍ਹ, 2 ਮਾਰਚ, 2024: ਮੌਸਮ ਵਿਭਾਗ (ਆਈਐਮਡੀ) ਨੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ, ਐਸਬੀਐਸ ਨਗਰ ਅਤੇ ਹੁਸ਼ਿਆਰਪੁਰ ਸਮੇਤ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਨੇਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਗੜੇਮਾਰੀ ਦੇ ਨਾਲ ਤੇਜ਼ ਗਰਜ਼-ਤੂਫ਼ਾਨ (ਹਵਾ ਦੀ ਰਫ਼ਤਾਰ 60-80 ਕਿਲੋਮੀਟਰ ਪ੍ਰਤੀ ਘੰਟਾ ਰਹਿਣ) ਦੀ ਸੰਭਾਵਨਾ ਹੈ।
![](http://babushahi.com/upload/cke/1709377739_IMD%20EDIT.jpg)