ਨੂਰਮਹਿਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ
ਪੁਨੀਤ ਅਰੋੜਾ
ਨੂਰਮਹਿਲ , 3 ਮਾਰਚ 2024 :
ਨੂਰਮਹਿਲ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਨਕੋਦਰ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੀਤਾ ਗਿਆ ਅਤੇ ਇਸ ਮੋਕੇ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਧੰਨਵਾਦ ਕਰਦੇ ਹੋਏ ਕਿਹਾ ਕਿ ਹੁਣ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹਨਾਂ ਆਮ ਆਦਮੀ ਕਲਿਨਿਕ ਵਿਚ ਮਰੀਜ਼ਾਂ ਦੇ ਇਲਾਜ ਬਿਲਕੁਲ ਫਰੀ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਨੂਰਮਹਿਲ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਆਮ ਆਦਮੀ ਕਲਿਨਿਕ ਦਾ ਬਹੁਤ ਜ਼ਿਆਦਾ ਫਾਇਦਾ ਹੋਵੇਗਾ ਕਿਉਂਕਿ ਇਸ ਕਲੀਨਿਕ ਵਿੱਚ ਹਰ ਤਰ੍ਹਾਂ ਦੇ ਟੈਸਟ ਅਤੇ ਦਵਾਈਆਂ ਫ੍ਰੀ ਦਿਤੀਆਂ ਜਾਂਦੀਆਂ ਹਨ ਇਸ ਮੌਕੇ ਨਕੋਦਰ ਬਲਾਕ ਪ੍ਰਧਾਨ ਪ੍ਰਦੀਪ ਸ਼ੇਰਪੁਰ , ਬਲਾਕ ਪ੍ਰਧਾਨ ਜਸਵੀਰ ਧੰਜਲ, ਜਤਿੰਦਰ ਟਾਹਲੀ , ਨਰੇਸ਼ ਕੁਮਾਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ