ਜ਼ਿਲ੍ਹਾ ਲੋਕ ਸੰਪਰਕ ਅਫਸਰ ਫਤਿਹਗੜ੍ਹ ਸਾਹਿਬ ਭੁਪੇਸ਼ ਚੱਠਾ ਨੂੰ ਸਦਮਾ, ਪਿਤਾ ਦਾ ਦਿਹਾਂਤ, ਅੰਤਿਮ ਸਸਕਾਰ ਕੱਲ੍ਹ 18 ਮਾਰਚ ਨੂੰ ਪਟਿਆਲਾ ਵਿਖੇ
ਪਟਿਆਲਾ, 17 ਮਾਰਚ, 2024: ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਫਤਿਹਗੜ੍ਹ ਸਾਹਿਬ ਭੁਪੇਸ਼ ਚੱਠਾ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਮਦਨ ਮੋਹਨ ਚੱਠਾ (79) ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।
ਮਦਨ ਮੋਹਨ ਚੱਠਾ ਦਾ ਅੰਤਿਮ ਸਸਕਾਰ ਕੱਲ੍ਹ 18 ਮਾਰਚ ਦਿਨ ਸੋਮਵਾਰ ਨੂੰ ਸਵੇਰੇ 11.00 ਵਜੇ ਬੀਰ ਜੀ ਸ਼ਮਸ਼ਾਨ ਘਾਟ ਰਾਜਪੁਰਾ ਰੋਡ ਪਟਿਆਲਾ ਵਿਖੇ ਹੋਵੇਗਾ।
ਇਸ ਦੌਰਾਨ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਨਵਦੀਪ ਢੀਂਗਰਾ ਤੇ ਸਮੂਹ ਮੈਂਬਰਾਂ ਨੇ ਮਦਨ ਮੋਹਨ ਚੱਠਾ ਦੇ ਸਦੀਵੀਂ ਵਿਛੋੜੇ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।