ਪ੍ਰਤਾਪ ਬਾਜਵਾ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ
ਬਲਰਾਜ ਸਿੰਘ ਰਾਜਾ
ਬਿਆਸ, 17 ਮਾਰਚ 2024 - ਡੇਰਾ ਰਾਧਾ ਸਵਾਮੀ ਵਿਖੇ ਅੱਜ ਵਿਧਾਨ ਸਭਾ ਦੇ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੂੰ ਮਿਲਣ ਦੇ ਲਈ ਪੁੱਜੇ।
ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਰੀਬ ਇੱਕ ਘੰਟਾ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਵਿੱਚ ਸਮਾਂ ਗੁਜਾਰਿਆ ਅਤੇ ਇਸ ਦੌਰਾਨ ਉਹਨਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਨਾਲ ਮੁਲਾਕਾਤ ਕੀਤੀ ਗਈ।।
ਡੇਰਾ ਬਿਆਸ ਫੇਰੀ ਸਬੰਧੀ ਫੋਨ ਦੇ ਉੱਤੇ ਪੁਸ਼ਟੀ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੱਜ ਉਹਨਾਂ ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।
ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਸ਼ਾਇਰਾਨਾ ਅੰਦਾਜ਼ ਦੇ ਵਿੱਚ ਕਿਹਾ ਕਿ "ਰੂਹ ਕੋ ਸਕੂਨ ਮਿਲਾ ਹੈ ਉਨਸੇ ਮਿਲਨੇ ਕੇ ਬਾਅਦ"..।
ਜ਼ਿਕਰਯੋਗ ਹੈ ਕਿ ਅਕਸਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਰਾਜਨੀਤਿਕ ਆਗੂ ਡੇਰਾ ਬਿਆਸ ਮੁਖੀ ਦੇ ਨਾਲ ਮੁਲਾਕਾਤ ਕਰਨ ਦੇ ਲਈ ਆਉਂਦੇ ਰਹਿੰਦੇ ਹਨ ਅਤੇ ਬੀਤੇ ਦਿਨਾਂ ਦੌਰਾਨ ਵੀ ਕਈ ਪ੍ਰਮੁੱਖ ਭਾਜਪਾ ਆਗੂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਉਹਨਾਂ ਦੇ ਨਾਲ ਮੁਲਾਕਾਤ ਕਰ ਚੁੱਕੇ ਹਨ।।।