ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਗੁਰਦੁਆਰਾ ਪਾਤਸ਼ਾਹੀ ਪੰਜਵੀ ਵਿਖੇ ਹੋਏ ਨਤਮਸਤਕ
ਕਿਹਾ; ਗੁਰੂ ਦਾ ਓਟ ਆਸਰਾ ਲੈਕੇ ਜ਼ਿਲ੍ਹੇ ਵਿੱਚ ਪਾਰਟੀ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ
ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਬਣਾਇਆ ਜਾਵੇਗਾ ਯਕੀਨੀ -ਜੱਗੀ ਚੋਹਲਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,18 ਮਾਰਚ 2024 ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਜਗਜੀਤ ਸਿੰਘ ਜੱਗੀ ਚੋਹਲਾ ਜਿੰਨਾ ਨੂੰ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਦੀਆਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਯੂਥ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ,ਅੱਜ ਆਪਣੇ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪੰਜਵੀ ਚੋਹਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਦਾ ਓਟ ਆਸਰਾ ਲਿਆ।ਇਸ ਮੌਕੇ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੱਗੀ ਚੋਹਲਾ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹਨ ਜਿੰਨ੍ਹਾਂ ਵਲੋਂ ਉਸ 'ਤੇ ਵਿਸ਼ਵਾਸ ਪ੍ਰਗਟ ਕਰਦੇ ਹੋਏ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਜ਼ਿਲ੍ਹਾ ਤਰਨਤਾਰਨ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।ਜੱਗੀ ਚੋਹਲਾ ਨੇ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕਰਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ।ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ਯੂਥ ਅਕਾਲੀ ਦਲ ਆਪਣਾ ਅਹਿਮ ਰੋਲ ਅਦਾ ਕਰੇਗਾ ਅਤੇ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ, ਸਤਨਾਮ ਸਿੰਘ ਕਰਮੂੰਵਾਲਾ,ਯੂਥ ਆਗੂ ਨਿਸ਼ਾਨ ਸਿੰਘ,ਵਰਿੰਦਰ ਸਿੰਘ,ਜੋਬਨਪ੍ਰੀਤ ਸਿੰਘ ਸਰਪੰਚ ਲੁਹਾਰ,ਭੁਪਿੰਦਰ ਸਿੰਘ,ਅਮਰਜੀਤ ਸਿੰਘ ਮੈਂਬਰ ਪੰਚਾਇਤ, ਸਤਨਾਮ ਸਿੰਘ ਨਿਰਮਲ ਸਿੰਘ,ਦਿਲਬਾਗ ਸਿੰਘ,ਸੁਖਵੰਤ ਸਿੰਘ,ਪ੍ਰਤਾਪ ਸਿੰਘ,ਸੁਖਦੇਵ ਸਿੰਘ ਨੰਬਰਦਾਰ, ਸਵਿੰਦਰ ਸਿੰਘ,ਗੁਰਭੇਜ ਸਿੰਘ,ਜਗਰੂਪ ਸਿੰਘ,ਗੁਰਪ੍ਰੀਤ ਸਿੰਘ,ਸਾਹਿਲਪ੍ਰੀਤ ਸਿੰਘ, ਅਮਨਪ੍ਰੀਤ ਸਿੰਘ ਰਾਜਵਿੰਦਰ ਸਿੰਘ, ਜੋਬਨਪ੍ਰੀਤ ਸਿੰਘ,ਜਗਦੀਪ ਸਿੰਘ,ਗੁਰਜੰਟ ਸਿੰਘ,ਸਤਪਾਲ ਸਿੰਘ,ਗੁਰਵਿੰਦਰ ਸਿੰਘ, ਮਨਦੀਪ ਸਿੰਘ,ਇੰਦਰਜੀਤ ਸਿੰਘ,ਰਣਜੀਤ ਸਿੰਘ ਆਦਿ ਹਾਜ਼ਰ ਸਨ।