ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ CM ਮਾਨ ਵੱਲੋਂ ਦੁੱਖ ਸਾਂਝਾ, ਕੀਤਾ ਵੱਡਾ ਐਲਾਨ
ਚੰਡੀਗੜ੍ਹ, 19 ਮਾਰਚ 2024- ਸੀਐੱਮ ਭਗਵੰਤ ਮਾਨ ਦੇ ਵੱਲੋਂ ਅੱਜ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਕੇਰੀਆਂ ਵਿਖੇ ਦੁੱਖ ਸਾਂਝਾ ਕੀਤਾ ਅਤੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਸ਼ਹੀਦ ਕਾਂਸਟੇਬਲ ਦੀ ਯਾਦ ਵਿਚ ਇਕ ਸਟੇਡੀਅਮ ਬਣਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਜੋ ਵੀ ਸਾਨੂੰ ਪਿੰਡ ਦੀ ਪੰਚਾਇਤ ਜਾਂ ਫਿਰ ਪਰਿਵਾਰ ਕਹੇਗਾ, ਉਹ ਕੀਤਾ ਜਾਵੇਗਾ।
ਸੀਐੱਮ ਮਾਨ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ, ਗੈਂਗਸਟਰ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਮੁਕੇਰੀਆਂ ਵਾਸੀ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸ਼ਹੀਦ ਜਵਾਨ ਨੇ ਡਿਉਟੀ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਈ, ਹੁਣ ਪਰਿਵਾਰ ਦੀ ਸਾਂਭ-ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ, ਜੋ ਅਸੀਂ ਹਰ ਵੇਲੇ ਨਿਭਾਉਣ ਲਈ ਪੂਰੇ ਵਚਨਬੱਧ ਹਾਂ।