ਜਿਲ੍ਹਾ ਮੈਜਿਸਟ੍ਰੇਟ ਵਲੋਂ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਆਦੇਸ਼ ਜਾਰੀ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ , 19 ਮਾਰਚ 2024 : ਡਾ.ਪ੍ਰੀਤੀ ਯਾਦਵ ਆਈ.ਏ.ਐਸ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋ ਕਰਦੇ ਹੋਏ ਹੋਲਾ ਮੁਹੱਲਾ ਦੇ ਤਿਉਹਾਰ ਮੌਕੇ 21 ਤੋ 26 ਮਾਰਚ ਤੱਕ ਜਿਲ੍ਹਾ ਰੂਪਨਗਰ ਦੀ ਹਦੂਰ ਅੰਦਰ ਪੈਂਦੇ ਸਮੂਹ ਮੈਰਿਜ ਪੈਲਿਸਾ ਅਤੇ ਪੈਟਰੋਲ ਪੰਪਾਂ ਉਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ, ਤਾ ਜੋ ਕਿਸੇ ਅਣਸੁਖਾਵੀ ਘਟਨਾ ਤੋਂ ਬਚਿਆ ਜਾ ਸਕੇ। ਜਿਲ੍ਹਾ ਮੈਜਿਸਟ੍ਰੇਟ ਵਲੋ ਜਾਰੀ ਆਦੇਸ਼ ਅਨੁਸਾਰ ਇਹ ਹੁਕਮ ਇੱਕ ਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਮ ਤੇ ਜਾਰੀ ਕੀਤਾ ਗਿਆ ਹੈ। ਹੋਲਾ ਮੁਹੱਲਾ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 21 ਤੋ 26 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਲੱਖਾਂ ਦੀ ਤਾਦਾਦ ਵਿਚ ਦੇਸ਼ ਵਿਦੇਸ਼ ਤੋ ਸੰਗਤਾ ਮੱਥਾ ਟੇਕਣ ਆਉਂਦੀਆਂ ਹਨ। ਪ੍ਰਸਾਸ਼ਨ ਦੇ ਧਿਆਨ ਵਿਚ ਆਇਆ ਹੈ ਕਿ ਮੈਰਿਜ ਪੈਲਿਸਾ ਅਤੇ ਪੈਟਰੋਲ ਪੰਪਾਂ ਤੇ ਸੀ.ਸੀ.ਟੀ.ਵੀ ਕੈਮਰੇ ਨਹੀ ਲੱਗੇ ਹੋਏ ਹਨ, ਜਿਸ ਕਾਰਨ ਪੈਟਰੋਲ ਪੰਪ ਤੇ ਅਣਸੁਖਾਵੀ ਘਟਨਾ ਵਾਪਰਨ ਦਾ ਸੰਭਾਵਨਾ ਬਣੀ ਰਹਿੰਦੀ ਹੈ। ਆਮ ਜਨਤਾ ਵਿਚ ਸ਼ਾਤੀ, ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।