ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ
ਸੰਯੁਕਤ ਕਿਸਾਨ ਮੋਰਚਾ ਵੀ ਹੋਵੇਗਾ ਇਸ ਵਿਚ ਸ਼ਾਮਿਲ
ਰੋਹਿਤ ਗੁਪਤਾ
ਗੁਰਦਾਸਪੁਰ , 19 ਮਾਰਚ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਗੁਰਦਾਸਪੁਰ ਦੀਆਂ ਸਮੂਹ ਜਮਹੂਰੀ ਤੇ ਜਨਤਕ ਜਥੇਬੰਦੀਆਂ ਨੂੰ 23 ਮਾਰਚ ਨੂੰ ਕਾਮਰੇਡ ਰਾਮ ਸਿੰਘ ਦੱਤ ਹਾਲ ਵਿਖੇ 11 ਵਜੇ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਜਰਨਲ ਸਕੱਤਰ ਕੁਲਦੀਪ ਸਿੰਘ ਰਿਆੜ ਨੇ ਦੱਸਿਆ ਕਿ ਕਾਮਰੇਡ ਰਾਮ ਸਿੰਘ ਦੱਤ ਹਾਲ ਕਮੇਟੀ ਵੱਲੋਂ ਸ੍ਰ ਮੀਟਿੰਗ ਕੀਤੀ ਵੱਸਣ ਸਿੰਘ ਦੀ ਪ੍ਰਧਾਨਗੀ ਹੇਠ ਇਸ ਸਬੰਧੀ ਮੀਟਿੰਗ ਕੀਤੀ ਗਈ। ਜਿਸ ਵਿਚ ਪਿਛਲੇ ਦਿਨਾਂ ਵਿਚ ਵਿਛੋੜਾ ਦੇ ਗਏ ਸੁਸਾਇਟੀ ਦੇ ਮੀਤ ਪ੍ਰਧਾਨ ਬਲਵੀਰ ਸਿੰਘ ਹੁੰਦਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਹਨਾਂ ਸੁਸਾਇਟੀ ਨੂੰ ਦਿੱਤੇ ਸਹਿਯੋਗ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਵਿੱਤ ਸਕੱਤਰ ਅਵਤਾਰ ਸਿੰਘ ਵੱਲੋਂ ਸਾਲ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ ਜੋ ਕਿ ਹਾਜ਼ਰ ਮੈਂਬਰਾਂ ਸਰਵਸੰਮਤੀ ਨਾਲ ਪਾਸ ਕੀਤਾ ਗਿਆ।
ਮੀਟਿੰਗ ਵਿੱਚ ਸਰਵਸੰਮਤੀ ਨਾਲ ਮੀਤ ਪ੍ਰਧਾਨ ਦੇ ਖ਼ਾਲੀ ਅਹੁਦੇ ਲਈ ਬਲਵੀਰ ਸਿੰਘ ਕਤੋਵਾਲ ਨੂੰ ਮਨੋਨੀਤ ਕੀਤਾ ਗਿਆ ਅਤੇ ਭੈਣ ਕੁਲਵੰਤ ਕੌਰ ਨੂੰ ਬਤੌਰ ਮੈਂਬਰ ਸੇਵਾ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਸ਼ਾਮਲ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮੱਖਣ ਕੁਹਾੜ, ਸਤਿਬੀਰ ਸਿੰਘ ਸੁਲਤਾਨੀ, ਸੁਖਦੇਵ ਸਿੰਘ ਭਾਗੋਕਾਵਾਂ, ਬਲਵੀਰ ਸਿੰਘ ਕਤੋਵਾਲ ਨੇ ਸੰਯੁਕਤ ਕਿਸਾਨ ਮੋਰਚੇ ਦਾ ਫੈਸਲਾ ਲਾਗੂ ਕਰਦਿਆਂ ਸੁਸਾਇਟੀ ਵੱਲੋਂ ਮਨਾਏ ਜਾ ਰਹੇ 23 ਮਾਰਚ ਦਿਨ ਵਿਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ। ਸੁਸਾਇਟੀ ਦੇ ਪ੍ਰਧਾਨ ਵੱਸਣ ਸਿੰਘ ਵੱਲੋਂ ਆਪਣੀ ਸਵਰਗਵਾਸੀ ਪਤਨੀ ਸ੍ਰੀਮਤੀ ਜੋਗਿੰਦਰ ਕੌਰ ਦੀ ਯਾਦ ਵਿੱਚ ਲੰਗਰ ਲਗਾਉਣ ਦੀ ਪੇਸ਼ਕਸ਼ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਘਬੀਰ ਸਿੰਘ ਰੋਸੇ ਪਕੀਵਾ, ਅਮਰਜੀਤ ਸ਼ਾਸਤਰੀ, ਰੂਪ ਸਿੰਘ ਪੱਡਾ ਨੇ ਸ਼ਰਧਾਂਜਲੀ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸਭ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।