← ਪਿਛੇ ਪਰਤੋ
ਕੇਜਰੀਵਾਲ ਦੀ ਗ੍ਰਿਫਤਾਰੀ: ਪ੍ਰਧਾਨ ਮੰਤਰੀ ਦਾ ਘਰ ਘੇਰਣਗੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਨਵੀਂ ਦਿੱਲੀ, 26 ਮਾਰਚ, 2024: ਆਮ ਆਦਮੀ ਪਾਰਟੀ (ਆਪ) ਦੇ ਆਗੂ ਤੇ ਵਰਕਰ ਅੱਜ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਜਿਸ ਦਿਨ ਤੋਂ ਕੇਜਰੀਵਾਲ ਦੀ ਗ੍ਰਿਫਤਾਰੀ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਕੀਤੀ ਗਈ ਹੈ, ਉਸ ਦਿਨ ਤੋਂ ਹੀ ਆਪ ਦੇ ਆਗੂ ਤੇ ਵਰਕਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਵਿਰੋਧੀ ਪਾਰਟੀਆਂ ਵੱਲੋਂ ਵੀ ਆਪ ਦੇ ਰੋਸ ਪ੍ਰਦਰਸ਼ਨ ਦੀ ਹਮਾਇਤ ਕੀਤੀ ਜਾ ਰਹੀ ਹੈ। ਅੱਜ ਦੇ ਰੋਸ ਪ੍ਰਦਰਸ਼ਨ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਭਗਵੰਤ ਮਾਨ ਸਮੇਤ ਆਪ ਦੇ ਆਗੂਆਂ ਤੇ ਵਰਕਰਾਂ ਨੇ ਆਪੋ ਆਪਣੇ ਟਵਿੱਟਰ ਹੈਂਡਲ ’ਤੇ ਕੇਜਰੀਵਾਲ ਦੀ ਡੀ ਪੀ ਲਗਾ ਕੇ ਰੋਸ ਪ੍ਰਦਰਸ਼ਨ ਤੇਜ਼ ਕੀਤਾ ਹੈ।
Total Responses : 942