Big Breaking ਅਕਾਲੀ-ਭਾਜਪਾ ਗਠਜੋੜ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰਾ ਵੇਰਵਾ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 26 ਮਾਰਚ, 2024: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਭਾਜਪਾ ਇਕੱਲਿਆਂ ਚੋਣਾਂ ਲੜੇਗੀ। ਉਹਨਾਂ ਦੱਸਿਆ ਕਿ ਵਰਕਰਾਂ ਦੀ ਰਾਇ ਲੈ ਕੇ ਇਹ ਫੈਸਲਾ ਕੀਤਾ ਗਿਆ ਹੈ ਕਿ ਭਾਜਪਾ ਇਕੱਲਿਆਂ ਪੰਜਾਬ ਵਿਚ ਚੋਣਾਂ ਲੜੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਚੰਗੇ ਭਵਿੱਖ ਵਾਸਤੇ ਇਹ ਫੈਸਲਾ ਲਿਆ ਗਿਆ ਹੈ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਜੋ ਕੰਮ ਭਾਜਪਾ ਨੇ 10 ਸਾਲਾਂ ਵਿਚ ਕੀਤਾ ਹੈ, ਉਹ ਹਾਲੇ ਤੱਕ ਕਿਸੇ ਨੇ ਨਹੀਂ ਕੀਤਾ। ਉਹਨਾਂ ਕਿਹਾਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਫੈਸਲਾ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਕਾਰਗੁਜ਼ਾਰੀ ਦੇ ਚਲਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਗਿਆ।
ਵੇਖੋ ਵੀਡੀਓ: