ਬੱਚੇ ਦਾ ਭਰੂਣ ਮਿਲਣ ਨਾਲ ਇਲਾਕੇ 'ਚ ਫੈਲੀ ਸਨਸਨੀ
ਜਲੰਧਰ 27 ਮਾਰਚ 2024- ਲੈਦਰ ਕੰਪਲੈਕਸ ਨੇੜੇ ਪੈਂਦੇ ਗੰਦੇ ਨਾਲੇ 'ਚੋਂ ਬੱਚੇ ਦਾ ਭਰੂਣ ਮਿਲਣ ਨਾਲ ਸਨਸਨੀ ਫੈਲ ਗਈ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ 'ਤੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਮੰਗਲਵਾਰ ਰਾਤ ਭਰੂਣ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰੱਖਿਆ ਗਿਆ ਸੀ।
ਬਸਤੀ ਬਾਵਾ ਖੇਲ ਚੌਕੀ ਲੈਦਰ ਕੰਪਲੈਕਸ ਵਿਖੇ ਤਾਇਨਾਤ ਐਸਆਈ ਰਾਕੇਸ਼ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਭਰੂਣ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਭਰੂਣ ਲਗਭਗ 6 ਮਹੀਨੇ ਦਾ ਜਾਪਦਾ ਹੈ ਅਤੇ 24 ਘੰਟਿਆਂ ਤੋਂ ਵੱਧ ਸਮੇਂ ਤੋਂ ਇੱਥੇ ਪਿਆ ਰਿਹਾ ਸੀ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਦੇ ਆਧਾਰ 'ਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰ ਲਈ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।