ਭਾਜਪਾ ਵੱਲੋਂ ਉਮੀਦਵਾਰਾਂ ਦੀ 7ਵੀਂ ਸੂਚੀ
ਨਵੀਂ ਦਿੱਲੀ, 27 ਮਾਰਚ 2024- ਲੋਕ ਸਭਾ ਚੋਣਾਂ 2024 ਨੂੰ ਲੈ ਕੇ ਦੇਸ਼ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਨੇ ਬੁੱਧਵਾਰ ਨੂੰ ਉਮੀਦਵਾਰਾਂ ਦੀ ਸੱਤਵੀਂ ਸੂਚੀ ਜਾਰੀ ਕੀਤੀ। ਭਾਜਪਾ ਨੇ ਅਮਰਾਵਤੀ ਤੋਂ ਨਵਨੀਤ ਰਾਣਾ ਨੂੰ ਟਿਕਟ ਦਿੱਤੀ ਹੈ।
ਭਾਜਪਾ ਨੇ ਸੱਤਵੀਂ ਸੂਚੀ ਵਿੱਚ ਮਹਾਰਾਸ਼ਟਰ ਅਤੇ ਕਰਨਾਟਕ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ ਸਿਰਫ਼ ਉਮੀਦਵਾਰਾਂ ਦੇ ਨਾਂ ਹਨ। ਪਾਰਟੀ ਨੇ ਮਹਾਰਾਸ਼ਟਰ ਦੇ ਅਮਰਾਵਤੀ (SC) ਤੋਂ ਨਵਨੀਤ ਰਾਣਾ ਅਤੇ ਕਰਨਾਟਕ ਦੇ ਚਿਤਰਦੁਰਗਾ (SC) ਤੋਂ ਗੋਵਿੰਦ ਕਰਜੋਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।