← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾਇਆ ਨਵੀਂ ਦਿੱਲੀ, 28 ਮਾਰਚ 2024 : ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੁਣ 1 ਅਪ੍ਰੈਲ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਰਿਮਾਂਡ 'ਤੇ ਰਹਿਣਾ ਹੋਵੇਗਾ। ਰੌਜ਼ ਐਵੇਨਿਊ ਅਦਾਲਤ ਨੇ ਇਕ ਵਾਰ ਫਿਰ ਉਸ ਦਾ ਰਿਮਾਂਡ ਵਧਾ ਦਿੱਤਾ ਹੈ। ਈਡੀ ਨੇ ਕੇਜਰੀਵਾਲ ਦੀ ਹਿਰਾਸਤ ਸੱਤ ਦਿਨਾਂ ਲਈ ਵਧਾਉਣ ਦੀ ਮੰਗ ਕੀਤੀ ਸੀ। ਪਰ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 4 ਦਿਨਾਂ ਲਈ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦਿੱਤਾ ਹੈ।
Total Responses : 942