ਮਾਲੇਵਾਲ਼ ਸਕੂਲ ਵਿਖੇ ਸਵੀਪ ਗਤੀਵਿਧੀਆਂ ਅਧੀਨ ਅਧਿਆਪਕਾਂ ਨੂੰ ਕੀਤਾ ਜਾਗਰੂਕ
ਪ੍ਰਮੋਦ ਭਾਰਤੀ
ਨਵਾਂਸ਼ਹਿਰ 28 ਮਾਰਚ,2024 - ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੀ ਯੋਗ ਅਗਵਾਈ ਹੇਠ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਉਂਕਾਰ ਸਿੰਘ ਕੰਪਿਊਟਰ ਫੈਕਲਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ਼ ਦਾ ਦੌਰਾ ਕੀਤਾ ਗਿਆ ਅਤੇ ਹਾਜ਼ਰ ਸਮੂਹ ਸਟਾਫ ਨੂੰ ਆਗਾਮੀ ਲੋਕ ਸਭਾ ਚੋਣਾਂ 2024 ਸੰਬੰਧੀ ਭਾਰਤ ਚੋਣ ਕਮਿਸ਼ਨ ਦੇ ਨਾਅਰੇ “ਇਸ ਬਾਰ ਸੱਤਰ ਪਾਰ” ਦੇ ਮਿਸ਼ਨ ਸੰਬੰਧੀ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਇਸ ਬਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਪਝੱਤਰ ਫੀਸਦੀ ਵੋਟਰ ਟਰਨਆਊਟ ਤੋਂ ਉਪੱਰ ਲੈ ਕੇ ਜਾਣਾ ਹੈ।
ਉਨ੍ਹਾਂ ਕਿਹਾ ਕਿ ਸਾਨੂੰ ਵਿਿਦਆਰਥੀਆਂ ਨੂੰ ਜਾਗਰੂਕ ਕਰਦੇ ਹੋਏ ਇਹ ਦੱਸਣਾ ਬਣਦਾ ਹੈ ਕਿ ਹਰੇਕ ਵਿਿਦਆਰਥੀ ਨੂੰ ਅਠਾਰਾਂ ਸਾਲ ਦੀ ਉਮਰ ਹੋਣ ਤੇ ਆਪਣੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ ਅਤੇ ਬਿਨ੍ਹਾਂ ਕਿਸੇ ਲਾਲਚ, ਡਰ, ਦਬਾਅ ਅਤੇ ਜਾਤੀ, ਧਰਮ, ਲੰਿਗ ਤੋਂ ਉਪੱਰ ਉੱਠ ਕੇ ਆਪਣੇ ਕੀਮਤੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਮੌਕੇ ਉਨ੍ਹਾਂ ਨੇ ਆਨਲਾਈਨ ਮਾਧਿਅਮ ਰਾਂਹੀ ਵੋਟ ਅਪਲਾਈ ਕਰਨ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ।ਇੰਚਾਰਜ਼ ਮੈਡਮ ਸੁਰਿੰਦਰ ਸੰਧੂ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਸ ਵੋਟ ਦੀ ਕੀਮਤ ਅਣਮੁੱਲੀ ਹੈ ਕਿਉਂਕਿ ਇਸ ਅਧਿਕਾਰ ਨੂੰ ਹਾਸਲ ਕਰਨ ਲਈ ਸਾਡੇ ਵਡੇਰਿਆਂ ਨੇ ਬਹੁਤ ਕੁਰਬਾਨੀਆਂ ਕੀਤੀਆਂ ਹਨ। ਇਸ ਮੌਕੇ ਰਾਜ ਕੁਮਾਰ,ਨੀਲਮ ਭੂਰੀ, ਰਾਜਕੁਮਾਰੀ, ਪਵਨਦੀਪ ਕੌਰ,ਅਰੁਣਦੀਪ,ਪ੍ਰੀਤੀ ਬਾਲਾ, ਮੋਨਿਕਾ ਅਤੇ ਸੀਮਾ ਰਾਣੀ ਆਦਿ ਹਾਜ਼ਰ ਸਨ।