ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ
- ਫ਼ਿਲਮ ਨਿਰਦੇਸ਼ਕ ਸਰਬਜੀਤ ਸਿੰਘ ਟੀਟੂ, ਡੀ.ਐਸ.ਪੀ.ਸ਼ਮਸ਼ੇਰ ਸਿੰਘ ਸ਼ੇਰਗਿੱਲ ਅਤੇ ਹਰਪਾਲ ਪਾਲੀ ਨੂੰ ਕੀਤਾ ਸਨਮਾਨਿਤ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 28 ਮਾਰਚ 2024 - ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ ਵਿਖੇ ਪਿ੍ਰੰਸੀਪਲ ਰਾਜੇਸ਼ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਅਤੇ ਵਾਈਸ ਪਿ੍ਰੰਸੀਪਲ ਪ੍ਰੋ. ਮੰਜੂ ਕਪੂਰ ਦੀ ਯੋਗ ਅਗਵਾਈ ਅਤੇ ਡਾ. ਕੰਵਲਦੀਪ ਸਿੰਘ ਦੀ ਦੇਖ-ਰੇਖ ’ਚ ਕਾਲਜ ਦੇ ਥੀਏਟਰ ਕੱਲਬ ਵੱਲੋਂ ਐੱਨ.ਐੱਸ.ਐੱਸ. ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ ਡੀ.ਐੱਸ.ਪੀ. ਸ. ਸ਼ਮਸ਼ੇਰ ਸਿੰਘ ਸ਼ੇਰਗਿੱਲ ਮੁੱਖ ਮਹਿਮਾਨ ਵਜੋਂ ਅਤੇ ਪ੍ਰਸਿੱਧ ਨਿਰਮਾਤਾ, ਨਿਰਦੇਸ਼ਕ ਤੇ ਦੂਰਦਰਸ਼ਨ ਕਲਾਕਾਰ ਸਰਬਜੀਤ ਸਿੰਘ ਟੀਟੂ ਅਤੇ ਬਾਬਾ ਫ਼ਰੀਦ ਬਾਸਕਟਬਾਲ ਕਲੱਬ ਦੇ ਚੇਅਰਮੈਨ ਹਰਪਾਲ ਸਿੰਘ ਪਾਲੀ ਉਚੇਚੇ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਮੁੱਖ ਮਹਿਮਾਨ ਡੀ.ਐੱਸ.ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਾਰੀਆਂ ਸਮਾਜਿਕ ਕੁਰੀਤੀਆਂ ਨੂੰ ਖਤਮ ਕਰਨ ਵਾਸਤੇ ਮੋਹਰੀ ਹੋ ਕੇ ਅਹਿਮ ਭੂਮਿਕਾ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੂੰ ਸਰਬਜੀਤ ਸਿੰਘ ਟੀਟੂ ਦੇ ਨਿਰਦੇਸ਼ਨ ’ਚ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੀ ਪੰਜਾਬੀ ਲਘੂ-ਫ਼ਿਲਮ ‘ਦਲਦਲ’ ਵਿਖਾਈ ਗਈ। ਜੋ ਵਿਦਿਆਰਥੀਆਂ ਨੇ ਬਹੁਤ ਪਸੰਦ ਕੀਤੀ। ਪ੍ਰੋ. ਬੀਰਇੰਦਰਜੀਤ ਸਿੰਘ ਨੇ ਮੰਚ ਸੰਚਾਲਕ ਦੀ ਜਿੰਮੇਵਾਰੀ ਨਿਭਾਉਂਦਿਆਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਦੱਸਿਆ ਸਰਬਜੀਤ ਸਿੰਘ ਟੀਟੂ ਨੇ 35-40 ਲਘੂ-ਫ਼ਿਲਮਾਂ ਦਾ ਨਿਰਮਾਣ ਕੀਤਾ ਹੈ। ਜਿਸ ਲਈ ਉਨ੍ਹਾਂ ਨੂੰ ਬਹੁਤ ਸਾਰੇ ਐਵਾਰਡ ਵੀ ਮਿਲ ਚੁੱਕੇ ਹਨ। ‘ਦਲਦਲ’ ਫ਼ਿਲਮ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਨਿਕਲ ਦਾ ਸੁਨੇਹਾ ਦਿੰਦੀ ਹੈ। ਸਮਾਗਮ ਦੇ ਅੰਤ ’ਚ ਵਾਈਸ ਪਿ੍ਰੰਸੀਪਲ ਪ੍ਰੋ. ਮੰਜੂ ਕਪੂਰ ਅਤੇ ਸਮੂਹ ਸਟਾਫ਼ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਸਟਾਫ ’ਚੋਂ ਪ੍ਰੋ. ਰਣਜੀਤ ਸਿੰਘ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਜਸਬੀਰ ਕੌਰ, ਅਮਨਦੀਪ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।