ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਣ ਵਾਲਾ ਨੇ ਨਾਨ ਬੋਰਡ ਜਮਾਤਾਂ ਦਾ ਨਤੀਜਾ ਐਲਾਨਿਆ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ , 28 ਮਾਰਚ 2024 - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਵਿਖੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਬਿ੍ਰਜ ਮੋਹਨ ਸਿੰਘ ਬੇਦੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਦੀ ਯੋਗ ਸਰਪ੍ਰਸਤੀ ਅਤੇ ਪਿ੍ਰੰਸੀਪਲ ਸੰਦੀਪ ਕੌਰ ਦੀ ਯੋਗ ਅਗਵਾਈ ਹੇਠ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਜਿਸ ’ਚ ਛੇਵੀਂ, ਸੱਤਵੀਂ, ਨੌਵੀਂ ਅਤੇ 11ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਮਨਮੋਹਕ ਢੰਗ ਨਾਲ ਦਲਜੀਤ ਸਿੰਘ ਨੇ ਨਿਭਾਈ।
ਇਸ ਮੌਕੇ ਸੋਹਨ ਸਿੰਘ ਡੀਪੀਈ ਨੇ ਸਕੂਲ ਦੀਆਂ ਪਿਛਲੇ ਸਾਲ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਪਿ੍ਰੰਸੀਪਲ ਸੰਦੀਪ ਕੌਰ ਨੇ ਵੋਟ ਦੀ ਮਹੱਤਤਾ ਬਾਰੇ ਆਏ ਹੋਏ ਪਿੰਡ ਵਾਸੀਆਂ ਜਾਣੂ ਕਰਾਉਂਦਿਆਂ ਲੋਕ ਸਭਾ ਚੋਣਾਂ 2024 ’ਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਸਤੇ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ’ਚੋਂ ਸਟੇਟ ਐਵਾਰਡੀ ਗੁਰਦੇਵ ਸਿੰਘ, ਫ਼ਰੀਦਕੋਟ ਰਤਨ ਸੰਦੀਪ ਅਰੋੜਾ, ਦਲਜੀਤ ਸਿੰਘ ,ਹਰਜਿੰਦਰ ਸਿੰਘ, ਲਖਵਿੰਦਰ ਸਿੰਘ, ਮਨਿੰਦਰ ਪਾਲ ਕੌਰ,ਨਵਦੀਪ ਕੌਰ, ਸਰਬਜੀਤ ਕੌਰ ,ਅਜੀਤ ਪਾਲ ਕੌਰ, ਰੀਤੂ ਸਿੰਗਲਾ, ਲਖਵੀਰ ਸਿੰਘ ਰਾਜਕੁਮਾਰ,ਪਰਮਜੀਤ ਸਿੰਘ ,ਤਰਸੇਮ ਸਿੰਘ ,ਗੁਰਸੇਵਕ ਸਿੰਘ ਚੇਅਰਮੈਨ, ਰਣਬੀਰ ਸਿੰਘ ਅਤੇ ਬੱਚਿਆਂ ਦੇ ਮਾਪੇ ਹਾਜਰ ਸਨ।