SGPC ਦਾ 12 ਅਰਬ 60 ਕਰੋੜ ਦਾ ਬਜਟ ਪਾਸ-150 ਕਰੋੜ ਵੱਧ ਹੈ ਪਿਛਲੇ ਸਾਲ ਨਾਲੋਂ -10 ਕਰੋੜ ਰੁਪਏ ਨੂੰ ਸਿੱਖਿਆ ਫੰਡ ਵਿੱਚ ਤਬਦੀਲ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 29 ਮਾਰਚ 2024 - ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਸ਼੍ਰੋਮਣੀ ਕਮੇਟੀ ਵਿੱਚ ਸਾਲਾਨਾ ਬਜਟ ਵਿੱਚ ਵਾਧਾ ਹੋਇਆ ਹੈ। ਪਿਛਲੇ ਸਾਲ ਇਹ 11 ਅਰਬ ਦੇ ਨੇੜੇ ਸੀ, ਇਸ ਵਾਰ ਇਹ 12 ਅਰਬ ਨੂੰ ਪਾਰ ਕਰ ਗਿਆ ਹੈ। ਇਸ ਸਾਲ 150 ਕਰੋੜ ਰੁਪਏ ਦਾ ਵਾਧਾ ਹੋਇਆ ਹੈ।
ਇਹ ਬਜਟ 41 ਫੀਸਦੀ ਤਨਖਾਹਾਂ 'ਤੇ ਖਰਚ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਨੇ ਬਜਟ ਪੇਸ਼ ਕੀਤਾ। ਇਸ ਵਾਰ ਕੁੱਲ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪੇਸ਼ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 2023 ਅਤੇ 24,25 ਵਿੱਚ 1.25 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਸ਼੍ਰੋਮਣੀ ਕਮੇਟੀ ਕੋਲ ਆਮਦਨ ਦਾ ਕੋਈ ਵੱਡਾ ਸਰੋਤ ਨਹੀਂ ਹੈ। ਧਰਮ ਪ੍ਰਚਾਰ ਲਈ ਵੀ ਵੱਡਾ ਬਜਟਰੱਖਿਆ ਗਿਆ ਹੈ। ਸਿੱਖਿਆ ਅਤੇ ਅਧਿਆਪਕ ਸੰਸਥਾਵਾਂ ਦੇ ਨਵੀਨੀਕਰਨ ਅਤੇ ਰੱਖ-ਰਖਾਅ ਲਈ ਕਰੋੜਾਂ ਦਾ ਬਜਟ ਰੱਖਿਆ ਗਿਆ ਹੈ। ਧਾਰਮਿਕ ਕੰਮਾਂ ਤੋਂ ਇਲਾਵਾ ਸਿੱਖਿਆ, ਲੋਕ ਭਲਾਈ ਦੇ ਕੰਮਾਂ, ਸਿਹਤ ਸਹੂਲਤਾਂ ਲਈ ਵੀ ਬਜਟ ਰੱਖਿਆ ਗਿਆ ਹੈ।
ਸ੍ਰੀ ਅਮਰਦਾਸ ਜੀ ਦਾ 450ਵਾਂ ਜੋਤੀ ਦਿਵਸ ਗੋਇੰਦਵਾਲ ਦੀ ਧਰਤੀ 'ਤੇ ਮਨਾਇਆ ਜਾਵੇਗਾ। ਗੋਇੰਦਵਾਲ ਸਾਹਿਬ ਵਿੱਚ ਵੀ ਬਹੁਤ ਕੰਮ ਚੱਲ ਰਿਹਾ ਹੈ। IPS ਅਤੇ IAS ਦੀ ਸਿਖਲਾਈ ਲਈ ਬਣਾਈ ਸੰਸਥਾ ਲਈ ਵੱਡਾ ਬਜਟ ਰੱਖਿਆ ਗਿਆ ਹੈ।
ਕੈਦੀ ਸਿੰਘੋ ਦੀ ਰਿਹਾਈ ਲਈ ਬਣਾਈ ਗਈ 5 ਮੈਂਬਰੀ ਕਮੇਟੀ ਨੇ ਕੇਂਦਰ ਸਰਕਾਰ ਦੇ ਰਵੱਈਏ 'ਤੇ ਪ੍ਰਗਟਾਈ ਨਰਾਜ਼ਗੀ। ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਲਾਵਾ ਜਗਤਾਰ ਸਿੰਘ ਜੌੜਾ, ਪਰਮਜੀਤ ਸਿੰਘ ਬਿਓਰਾ ਦੀ ਰਿਹਾਈ ਲਈ ਵੀ ਵੋਟ ਪਾਈ ਗਈ ਹੈ।