ਮਾਤਾ ਹਰਮੇਸ਼ ਕੌਰ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟਾਇਆ
ਅੰਮ੍ਰਿਤਸਰ , 30 ਮਾਰਚ 2024 : ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਨੇ ਸ. ਪਰਮਜੀਤ ਸਿੰਘ ਬਾਜਵਾ ਸਾਬਕਾ ਵਧੀਕ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੀ ਮਾਤਾ ਸਰਦਾਰਨੀ ਹਰਮੇਸ਼ ਕੌਰ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ ਅਤੇ ਸਮੂਹ ਅਹੁਦੇਦਾਰਾਂ ਨੇ ਸ. ਪਰਮਜੀਤ ਸਿੰਘ ਬਾਜਵਾ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਰੱਬ ਦਾ ਦੂਜਾ ਰੂਪ ਮਾਂ ਹੈ। ਇਹ ਘਾਟਾ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਪਿੰਡ ਅਵਾਣ, ਨੇੜੇ ਧਾਰੀਵਾਲ ਜਿਲ੍ਹਾ ਗੁਰਦਾਸਪੁਰ ਵਿਖੇ 6 ਅਪ੍ਰੈਲ ਨੂੰ ਮਾਤਾ ਹਰਮੇਸ਼ ਕੌਰ ਦੇ ਨਮਿਤ ਅੰਤਿਮ ਅਰਦਾਸ ਸਮਾਗਮ ਹੋਵੇਗਾ।