ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 1 ਅਪ੍ਰੈਲ 2024 : ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਕਿ ਨੌਜਵਾਨ ਆਪਣੇ ਪਰਿਵਾਰ ਦੇ ਨਾਲ ਅਨੰਦਪੁਰ ਸਾਹਿਬ ਟਰੈਕਟਰ ਟਰਾਲੀ 'ਤੇ ਜਾ ਰਿਹਾ ਸੀ।
ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ । ਇਸ ਮੌਕੇ ਮ੍ਰਿਤਕ ਨੌਜਵਾਨ ਜਿਸ ਦਾ ਨਾਂ ਜੱਜਬੀਰ ਹੈ ਉਸ ਦੀ ਪਤਨੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਪਰਿਵਾਰ ਦੇ ਨਾਲ ਟਰੈਕਟਰ ਟਰਾਲੀ ਤੇ ਅਨੰਦਪੁਰ ਸਾਹਿਬ ਨੂੰ ਜਾ ਰਹੇ ਸੀ ਪੰਡਾਲਾ ਪਿੰਡ ਵਿਖੇ ਦੋ ਅਣਪਛਾਤੇ ਮੋਟਰਸਾਈਕਲ ਨੋਜਵਾਨਾ ਵਲੋਂ ਮੇਰੇ ਪਤੀ ਨੂੰ ਗੋਲੀਆਂ ਮਾਰ ਦਿੱਤੀਆਂ । ਚਾਰ ਦੇ ਕਰੀਬ ਗੋਲੀਆਂ ਮਾਰੀਆਂ ਗਈਆਂ ਜਦੋਂ ਅਸੀਂ ਉਹਨਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵੀ ਦਾਖਲ ਕਰਵਾਇਆ ਤੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ।
ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਜੱਜ ਵੀਰ ਪਿੰਡ ਦਾਊਕੇ ਥਾਣਾ ਘਰਿੰਡਾ ਦਾ ਰਹਿਣ ਵਾਲਾ ਹੈ। ਇਹ ਅਨੰਦਪੁਰ ਸਾਹਿਬ ਨੂੰ ਟਰੈਕਟਰ ਟਰਾਲੀ ਤੇ ਜਾ ਰਿਹਾ ਸੀ ਤੇ ਬੁੰਡਾਲੇ ਪਿੰਡ ਦੇ ਲਾਗੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਇਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਸਾਡੇ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਮਾਮਲਾ ਦਰਜ ਕਰਕੇ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।