← ਪਿਛੇ ਪਰਤੋ
ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਕਾਂਗਰਸ ਵਿਚ ਸ਼ਾਮਲ ਚੰਡੀਗੜ੍ਹ, 1 ਅਪ੍ਰੈਲ 2024 : ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਧਰਮਵੀਰ ਗਾਂਧੀ ਨੇ 2016 ਤੋਂ 'ਆਪ' ਤੋਂ ਦੂਰੀ ਬਣਾ ਲਈ ਸੀ। ਇਸ ਦੇ ਨਾਲ ਹੀ ਡਾ: ਗਾਂਧੀ ਇੱਕੋ ਇੱਕ ਅਜਿਹੇ ਆਗੂ ਹਨ ਜਿਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਵਿੱਚ ਪਟਿਆਲਾ ਦੇ ਸ਼ਾਹੀ ਪਰਿਵਾਰ ਦੀ ਨੂੰਹ ਪ੍ਰਨੀਤ ਕੌਰ ਨੂੰ ਹਰਾਇਆ ਸੀ। ਡਾ: ਗਾਂਧੀ ਦੇ ਕਾਂਗਰਸ ਵਿੱਚ ਰਲੇਵੇਂ ਤੋਂ ਬਾਅਦ ਸ਼ਾਹੀ ਪਰਿਵਾਰ ਤੋਂ ਬਿਨਾਂ ਵੀ ਪਾਰਟੀ ਨੂੰ ਪਟਿਆਲਾ ਵਿੱਚ ਮਜ਼ਬੂਤ ਆਧਾਰ ਮਿਲੇਗਾ।
Total Responses : 948