ਕੈਨੇਡਾ 'ਚ ਭਦੌੜ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਸੀ ਮੌਤ, 19 ਦਿਨਾਂ ਬਾਅਦ ਘਰ ਪੁੱਜੀ ਲਾਸ਼
ਕਮਲਜੀਤ ਸਿੰਘ ਸੰਧੂ
ਬਰਨਾਲਾ 1 ਅਪ੍ਰੈਲ 2024-ਕੁੱਝ ਦਿਨ ਪਹਿਲਾਂ ਬਰਨਾਲਾ ਦੇ ਭਦੌੜ ਦੇ ਨੌਜਵਾਨ ਸੁਖਚੈਨ ਸਿੰਘ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋਈ ਸੀ। ਕਰੀਬ 19 ਦਿਨਾਂ ਬਾਅਦ ਉਸਦੀ ਮ੍ਰਿਤਕ ਦੇਹ ਪਿੰਡ ਪੁੱਜੀ। ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਬੜੇ ਹੀ ਗਮਗੀਨ ਮਾਹੌਲ ਵਿੱਚ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਸੁਖਚੈਨ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਪੜ੍ਹਾਈ ਅਤੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ। ਜਿੱਥੇ ਸੜਕ ਹਾਦਸੇ 'ਚ ਉਸ ਦੀ ਮੌਤ ਹੋ ਗਈ। ਕਰੀਬ 19 ਦਿਨਾਂ ਬਾਅਦ ਉਸ ਦੀ ਲਾਸ਼ ਪਿੰਡ ਪੁੱਜੀ। ਪਰਿਵਾਰ ਲਈ ਇਹ ਬਹੁਤ ਹੀ ਦੁਖਦਾਈ ਖਬਰ ਹੈ, ਕਿਉਂਕਿ ਪਰਿਵਾਰ ਦੇ ਸੂਝਵਾਨ ਅਤੇ ਨੌਜਵਾਨ ਪੁੱਤਰ ਦਾ ਦੇਹਾਂਤ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਲਾਸ਼ ਲਿਆਉਣ 'ਚ ਕੋਈ ਮਦਦ ਨਹੀਂ ਕੀਤੀ ਜਦਕਿ ਮ੍ਰਿਤਕ ਨੌਜਵਾਨ ਦੇ ਦੋਸਤਾਂ ਨੇ ਲਾਸ਼ ਨੂੰ ਭਾਰਤ ਭੇਜਣ 'ਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਸ ਸੋਗ ਕਾਰਨ ਪਰਿਵਾਰ ਦਾ ਬਹੁਤ ਬੁਰਾ ਹਾਲ ਹੈ।