ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਕੇਂਦਰ ਸਰਕਾਰ ਨੇ 'ਵਾਈ ਪਲੱਸ' ਸੁਰੱਖਿਆ ਦਿੱਤੀ
ਜਲੰਧਰ , 2 ਅਪ੍ਰੈਲ 2024 :
ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਪੰਜਾਬ ਸੁਸ਼ੀਲ ਕੁਮਾਰ ਰਿੰਕੂ, ਜੋ ਹਾਲ ਹੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ‘ਵਾਈ ਪਲੱਸ’ ਸੁਰੱਖਿਆ ਮਿਲੀ ਹੈ। ਕੇਂਦਰ ਸਰਕਾਰ ਨੇ ਉਨ੍ਹਾਂ ਨੂੰ 'ਵਾਈ ਪਲੱਸ' ਸੁਰੱਖਿਆ ਦਿੱਤੀ ਹੋਈ ਹੈ। ਜਦੋਂ ਤੋਂ ਇਹ ਦੋਵੇਂ ਆਗੂ ਭਾਜਪਾ ਵਿੱਚ ਸ਼ਾਮਲ ਹੋਏ ਹਨ, ਉਦੋਂ ਤੋਂ ਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਸੀ। ਪਰ ਹੁਣ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰ ਦਿੱਤੀ ਹੈ।
ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਹੁਣ ਸੀਆਰਪੀਐਫ ਜਵਾਨਾਂ ਦੇ ਮੋਢਿਆਂ 'ਤੇ ਹੋਵੇਗੀ। ਸੁਸ਼ੀਲ ਰਿੰਕੂ ਦੀ ਸੁਰੱਖਿਆ ਲਈ 18 ਸੁਰੱਖਿਆ ਕਰਮਚਾਰੀ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਲਈ 11 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਇਹ ਸਾਰੇ ਤਿੰਨ ਸ਼ਿਫਟਾਂ ਵਿੱਚ ਦੋਵਾਂ ਆਗੂਆਂ ਦੀ ਸੁਰੱਖਿਆ ਕਰਨਗੇ।