ਹੰਸ ਰਾਜ ਹੰਸ ਨੂੰ ਫਰੀਦਕੋਟ ਲੋਕ ਸਭਾ ਲਈ ਉਮੀਦਵਾਰ ਬਣਾ ਕੇ ਪਾਰਟੀ ਨੇ ਸ਼ਲਾਘਾਯੋਗ ਫ਼ੈਸਲਾ ਲਿਆ : ਐਡਵੋਕੇਟ ਭੂਸ਼ਣ ਬਾਂਸਲ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ 3 ਅਪ੍ਰੈਲ 2024 : ਭਾਰਤੀ ਜਨਤਾ ਪਾਰਟੀ ਹਾਈਕਮਾਂਡ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਪਾਰਟੀ ਦਾ ਉਮੀਦਵਾਰ ਬਣਾ ਕੇ ਸ਼ਲਾਘਾਯੋਗ ਫ਼ੈਸਲਾ ਲਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸਟੇਟ ਕੋ ਕਨਵੀਨਰ ਹਿਊਮਨ ਰਾਇਟਸ ਸੈੱਲ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ। ਉਨ੍ਹਾਂ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਵਾਸੀਆਂ ਦੇ ਹਿੱਤ ਵਿੱਚ ਲਏ ਗਏ ਫੈਸਲਿਆਂ ਸਦਕਾ ਦੁਬਾਰਾ ਫੇਰ ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਵਿਰੋਧੀ ਪਾਰਟੀਆਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ। ਦੇਸ਼ ਦੀ ਜਨਤਾ ਭਾਜਪਾ ਦੇ ਨਾਲ ਖੜ੍ਹੀ ਹੈ, ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕੀਤੀ ਗਈ ਹੈ ਅਤੇ ਦੇਸ਼ ਨੂੰ ਬੁਲੰਦੀਆਂ ਤੇ ਪਹੁੰਚਾਇਆ ਹੈ। ਐਡਵੋਕੇਟ ਭੂਸ਼ਣ ਬਾਂਸਲ ਨੇ ਅੱਗੇ ਕਿਹਾ ਪੰਜਾਬ ਦੀਆਂ 13 ਦੀਆਂ 13 ਸੀਟਾਂ ਤੇ ਭਾਜਪਾ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਬਣਨਗੇ। ਉਨ੍ਹਾਂ ਨੇ ਕਿਹਾ ਫਰੀਦਕੋਟ ਦੇ ਲੋਕ ਹੰਸ ਰਾਜ ਹੰਸ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਉਤਾਵਲੇ ਹਨ।