ਡੇਰਾਬਸੀ: ਮੈਂਗੋ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
ਚੰਡੀਗੜ੍ਹ, 8 ਅਪ੍ਰੈਲ 2024- ਡੇਰਾਬਸੀ ਵਿਚ ਮੈਂਗੋ ਕੈਮੀਕਲ ਫ਼ੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਿਕ ਫ਼ੈਕਟਰੀ ਵਿਚ ਲੱਗੀ ਅੱਗ ਦੇ ਕਾਰਨ ਤਿੰਨ ਵਰਕਰ ਜ਼ਖਮੀ ਦੱਸੇ ਜਾ ਰਹੇ ਹਨ। ਸੂਚਨਾ ਮਿਲਦੇ ਹੀ ਜਿੱਥੇ ਪੁਲਿਸ ਤੇ ਪ੍ਰਸਾਸ਼ਨ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਹਨ, ਉੱਥੇ ਹੀ ਦੂਜੇ ਪਾਸੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਿਚ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੱਸ ਦਈਏ ਕਿ, ਇਹ ਹਾਦਸਾ ਦੂਜੀ ਵਾਰ ਹੋਇਆ ਹੈ। ਇਸ ਤੋਂ ਪਹਿਲਾਂ ਵੀ ਇਸ ਫ਼ੈਕਟਰੀ ਵਿਚ ਇਸੇ ਤਰ੍ਹਾਂ ਹੀ ਭਿਆਨਕ ਅੱਗ ਲੱਗੀ ਸੀ। ਫ਼ੈਕਟਰੀ ਵਿਚ ਅੱਗ ਲੱਗਣ ਦੇ ਕਾਰਨ ਆਸ ਪਾਸ ਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।