ਡਿਊਟੀ ਤੇ ਤੈਨਾਤ ਬੀਐਸਐਫ ਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕਸ਼ੀ
ਰੋਹਿਤ ਗੁਪਤਾ
ਗੁਰਦਾਸਪੁਰ , 9 ਅਪ੍ਰੈਲ 2024 : ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਤੈਨਾਤ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 113 ਬਟਾਲੀਅਨ ਦੀ ਜਵਾਨ ਵੱਲੋਂ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦਰਦਨਾਕ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਆਬਾਦ ਵਿਖੇ ਡਿਊਟੀ ਤੇ ਤੈਨਾਤ ਬੀਐਸਐਫ ਦੇ ਜਵਾਨ ਰਾਜਬੀਰ ਸਿੰਘ ਵਾਸੀ ਸਨੱਖਾ ਵਾਸੀ ਕਠੂਆ ਜਿਲਾ ਜੰਮੂ ਵੱਲੋਂ ਸਵੇਰੇ ਆਪਣੇ ਇੱਕ ਸਾਥੀ ਸਮੇਤ ਇਲਾਕੇ ਦੀ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਰਾਜਵੀਰ ਨੇ ਦੋ ਗੋਲੀਆਂ ਮਾਰ ਕਿ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਬੀਐਸਐਫ ਦਾ ਜਵਾਨ ਅਪ੍ਰੈਲ ਮਹੀਨੇ ਦੇ ਪਹਿਲੇ ਹਫਤੇ ਇੱਕ ਮਹੀਨੇ ਦੀ ਛੁੱਟੀ ਕੱਟ ਕੇ ਡਿਊਟੀ ਤੇ ਆਇਆ ਸੀ ਅਤੇ ਉਕਤ ਨੌਜਵਾਨ 2014 ਵਿੱਚ ਭਰਤੀ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜਬੀਰ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸਦਾ ਇੱਕ ਭਰਾ ਵੀ ਹੈ।
ਇਸ ਘਟਨਾ ਦੀ ਖਬਰ ਮਿਲਣ ਤੇ ਬੀਐਸਐਫ ਦੇ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਪੁਲਿਸ ਚੌਂਕੀ ਧਰਮਕੋਟ ਦੇ ਇੰਚਾਰਜ ਅੰਗਰੇਜ਼ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ। ਇਸ ਮੌਕੇ ਤੇ ਉਹਨਾਂ ਦੱਸਿਆ ਕਿ ਮ੍ਰਿਤਕ ਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।