ਭਗਵੰਤ ਮਾਨ ਬੁੱਧਵਾਰ ਨੂੰ ਕਰਨਗੇ ਕੇਜਰੀਵਾਲ ਨਾਲ ਮੁਲਾਕਾਤ
ਚੰਡੀਗੜ੍ਹ, 9 ਅਪ੍ਰੈਲ 2024 - ਤਿਹਾੜ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਬੁੱਧਵਾਰ 10 ਅਪ੍ਰੈਲ ਨੂੰ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਾਕਾਤ ਦੁਪਹਿਰ ਇੱਕ ਵਜੇ ਦੇ ਕਰੀਬ ਹੋਵੇਗੀ।
ਜ਼ਿਕਰਯੋਗ ਹੈ ਕਿ ਕਥਿਤ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਇਸ ਸਮੇਂ ਜੁਡੀਸ਼ੀਅਲ ਹਿਰਾਸਤ ਵਿੱਚ ਹਨ ਅਤੇ ਤਿਹਾੜ ਜੇਲ੍ਹ ਵਿੱਚ ਹਨ। ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਵਿਰੁੱਧ ਪਾਈ ਪਟੀਸ਼ਨ ਰੱਦ ਕਰ ਦਿੱਤੀ ਸੀ।