← ਪਿਛੇ ਪਰਤੋ
ਹਰਿਆਣਾ ਸਰਕਾਰ ਨੇ ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿੱਤੀ ਲੈਣ ਦੇਣ ’ਤੇ ਲਗਾਈ ਰੋਕ ਚੰਡੀਗੜ੍ਹ, 10 ਅਪ੍ਰੈਲ, 2024: ਹਰਿਆਣਾ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੈਂਕ ਖ਼ਾਤਿਆਂ ਤੋਂ ਵਿੱਤੀ ਲੈਣ ਦੇਣ ’ਤੇ ਰੋਕ ਲਗਾ ਦਿੱਤੀ ਹੈ। ਗ੍ਰਹਿ ਵਿਭਾਗ ਵੱਲੋਂ ਬੈਂਕਾਂ ਨੂੰ ਜਾਰੀ ਕੀਤੇ ਗਏ ਪੱਤਰ ਵਿਚ ਇਹ ਰੋਕ ਲਗਾਉਣ ਦੀ ਸੂਚਨਾ ਦਿੱਤੀ ਗਈ। ਹਿੰਦੋਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਇਹ ਕਾਰਵਾਈ ਉਦੋਂ ਹੋਈ ਹੈ ਜਦੋਂ ਹਰਿਆਣਾ ਗੁਰਦੁਆਰਾ ਕਮੇਟੀ ਦੀ ਕਾਰਜਕਾਰਨੀ ’ਤੇ ਵਿੱਤੀ ਗੜਬੜੀਆਂ ਕਰਨ ਦੇ ਦੋਸ਼ ਲੱਗੇ ਹਨ। ਇਹਨਾਂ ਦੇ ਮੱਦੇਨਜ਼ਰ ਹੀ ਗ੍ਰਹਿ ਵਿਭਾਗ ਨੇ ਬੈਂਕ ਖ਼ਾਤਿਆਂ ਤੋਂ ਵਿੱਤੀ ਲੈਣ-ਦੇਣ ’ਤੇ ਰੋਕ ਲਗਾ ਦਿੱਤੀ ਹੈ। ਹੁਣ ਇਹ ਮਾਮਲਾ ਹਰਿਆਣਾ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਕੋਲ ਜਾਵੇਗਾ ਜਿਸ ਵਿਚ ਅਗਲਾ ਫੈਸਲਾ ਲਿਆ ਜਾਵੇਗਾ। ਫਿਲਹਾਲ ਸਰਕਾਰ ਨੇ ਇਸ ਕਮਿਸ਼ਨ ਦਾ ਗਠਨ ਵੀ ਨਹੀਂ ਕੀਤਾ ਹੈ।
Total Responses : 948