ਕੇਜਰੀਵਾਲ ਪਹੁੰਚੇ ਸੁਪਰੀਮ ਕੋਰਟ, ਗ੍ਰਿਫਤਾਰੀ ਨੂੰ ਦਿੱਤੀ ਚੁਣੌਤੀ
ਨਵੀਂ ਦਿੱਲੀ, 10 ਅਪ੍ਰੈਲ 2024- ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਜਿੱਥੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਦੱਸ ਦਈਏ ਕਿ, ਹਾਈ ਕੋਰਟ ਤੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਆਪਣੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।