ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਪੁਰਾਣੀ ਰੰਜਿਸ ਦੇ ਚਲਦਿਆਂ ਹੋਇਆ ਇਹ ਕਤਲ - DCP ਅੰਮ੍ਰਿਤਸਰ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 10 ਅਪ੍ਰੈਲ 2024- ਅੰਮ੍ਰਿਤਸਰ ਦੇ ਵਿੱਚ ਕੁਝ ਦਿਨ ਪਹਿਲਾਂ ਇੱਕ ਵਿਅਕਤੀ ਵੱਲੋਂ ਗੋਲੀ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰਨਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਉਸ ਨੌਜਵਾਨ ਦੇ ਉੱਪਰ ਗੋਲੀ ਚਲਾਉਣ ਵਾਲੇ ਆਰੋਪੀ ਨੂੰ ਪੁਲਿਸ ਨੇ ਗ੍ਰਫਤਾਰ ਕਰ ਲਿਆ ਹੈ ਅਤੇ ਘਟਨਾ ਦੀ ਵਜਹਾ ਸਿਰਫ ਔਰ ਸਿਰਫ ਇੱਕ ਪਤੰਗ ਉਡਾਉਣ ਨੂੰ ਦੱਸਿਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਸ ਨੌਜਵਾਨ ਵੱਲੋਂ ਗੋਲੀ ਮਾਰੀ ਗਈ ਹੈ ਉਸ ਦੀ ਪਹਿਲਾਂ ਹੀ ਵਜਹਾ ਰੰਜਿਸ਼ ਝਲਦੀ ਆ ਰਹੀ ਸੀ ਅਤੇ ਇਹ ਸਿਰਫ ਸਿਰਫ ਪਤੰਗ ਉਡਾਣ ਨੂੰ ਲੈ ਕੇ ਲੜਾਈ ਕੀਤੀ ਗਈ ਸੀ।
ਪੁਲਿਸ ਅਧਿਕਾਰੀ ਦੱਸਿਆ ਕਿ ਪਤੰਗ ਉਡਾਉਣ ਨੂੰ ਲੈ ਕੇ ਇਸ ਦੀ ਲੜਾਈ ਕੁਝ ਦਿਨ ਪਹਿਲਾਂ ਹੋਈ ਸੀ ਜਿਸ ਤੋਂ ਬਾਅਦ ਇਸ ਵੱਲੋਂ ਇਹ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਇਸ ਤੋਂ ਹੋਰ ਵੀ ਬਰੀਕੀ ਦੇ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਿ ਹੋਰ ਵੀ ਖੁਲਾਸੇ ਹੋ ਸਕਣ ਅਤੇ ਪੁਲਿਸ ਵੱਲੋਂ ਜਿਸ ਹਥਿਆਰ ਦੇ ਨਾਲ ਗੋਲੀ ਚਲਾਈ ਗਈ ਸੀ ਉਸ ਨੂੰ ਵੀ ਬਰਾਮਦ ਕਰ ਲਿੱਤਾ ਗਿਆ ਹੈ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਇਸ ਦੀ ਬਰੀਕੀ ਦੇ ਨਾਲ ਜਾਂਚ ਕਰ ਰਹੇ ਹਾਂ ਅਤੇ ਇਸ ਖਿਲਾਫ ਪਹਿਲਾ ਵੀ ਅਪਰਾਧੀ ਮਾਮਲੇ ਦਰਜ ਹਨ।