ਫਰੀਦਕੋਟ ਤੋਂ ਤਿੰਨ ਪਾਰਟੀਆਂ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ
ਕਾਂਗਰਸ ਪਾਰਟੀ ਅੱਜ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ
ਫਰੀਦਕੋਟ , 14 ਅਪ੍ਰੈਲ 2024 : ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਜਿਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਕੁਝ ਸੀਟਾਂ ਤੇ ਐਲਾਨ ਦਿੱਤੇ ਹਨ। ਜੇਕਰ ਗੱਲ ਕਰੀਏ ਫਰੀਦਕੋਟ ਲੋਕ ਸਭਾ ਸੀਟ ਲਈ ਤਾਂ ਇੱਥੋਂ ਆਮ ਆਦਮੀ ਪਾਰਟੀ ਨੇ ਕਰਮਜੀਤ ਅਨਮੋਲ , ਭਾਜਪਾ ਵੱਲੋਂ ਹੰਸਰਾਜ ਹੰਸ, ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਵਿੰਦਰ ਸਿੰਘ ਨੂੰ ਟਿਕਟ ਦਿੱਤੀ ਹੈ। ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਪਰ ਮੰਨਿਆ ਜਾ ਰਿਹਾ ਅੱਜ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੀਆਂ ਸੀਟਾਂ ਦਾ ਐਲਾਨ ਕੀਤਾ ਜਾਵੇਗਾ ਸੂਤਰਾਂ ਮੁਤਾਬਕ ਮੋਜੂਦਾ ਲੋਕ ਸਭਾ ਸਭਾ ਮੈਂਬਰ ਮਹੁੰਮਦ ਸਦੀਕ ਜਾਂ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਫਰੀਦਕੋਟ ਲੋਕ ਸਭਾ ਲਈ ਉਮੀਦਵਾਰ ਬਣਾਇਆ ਜਾ ਸਕਦਾ ਹੈ।
ਫਰੀਦਕੋਟ ਲੋਕ ਸਭਾ ਸੀਟ ਤੇ ਚਾਰ ਪਾਰਟੀਆਂ ਵਿਚਕਾਰ ਤਕੜਾ ਮੁਕਾਬਲਾ ਰਹਿਣ ਦੇ ਆਸਾਰ - ਲੋਕ ਸਭਾ ਚੋਣਾਂ ਲਈ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਕਰਮਜੀਤ ਅਨਮੋਲ, ਸ਼੍ਰੋਮਣੀ ਅਕਾਲੀ ਦਲ ਦੇ ਰਾਜਵਿੰਦਰ ਸਿੰਘ, ਭਾਜਪਾ ਦੇ ਹੰਸਰਾਜ ਹੰਸ ਅਤੇ ਕਾਂਗਰਸ ਪਾਰਟੀ ਵਿਚਕਾਰ ਮੁਕਾਬਲਾ ਤਕੜਾ ਰਹਿਣ ਦੇ ਆਸਾਰ ਹਨ। ਕਿਸਾਨਾਂ ਵੱਲੋਂ ਭਾਜਪਾ ਦੇ ਉਮੀਦਵਾਰ ਹੰਸਰਾਜ ਹੰਸ ਦਾ ਲਗਾਤਾਰ ਵਿਰੋਧ ਹੋ ਰਿਹਾ ਪਰ ਫੇਰ ਵੀ ਇੱਕ ਗਾਇਕ ਵਜੋਂ ਲੋਕ ਫੇਰ ਵੀ ਇਨ੍ਹਾਂ ਨੂੰ ਪਸੰਦ ਕਰਦੇ ਹਨ ਤੇ ਵੋਟਾਂ ਵਿੱਚ ਸਮਰਥਨ ਮਿਲਣ ਦੀ ਉਮੀਦ ਹੈ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਇੱਕ ਕਮੇਡੀਅਨ ਵਜੋਂ ਫਿਲਮਾਂ ਵਿੱਚ ਰੋਲ ਅਦਾ ਕਰਦੇ ਹਨ ਤੇ ਲੋਕ ਇਨ੍ਹਾਂ ਨੂੰ ਵੀ ਪਿਆਰ ਅਤੇ ਸਤਿਕਾਰ ਦਿੰਦੇ ਹਨ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਹੈ। ਕਰਮਜੀਤ ਅਨਮੋਲ ਨੂੰ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਕੰਮਾਂ ਦੇ ਅਧਾਰ ਤੇ ਵੋਟ ਪੈਣੀ ਹੈ। ਹੁਣ ਗੱਲ ਕਰੀਏ ਸ਼੍ਰੋਮਣੀ ਅਕਾਲੀ ਦਲ ਦੀ ਇੱਥੋਂ ਰਾਜਵਿੰਦਰ ਸਿੰਘ ਧਰਮਕੋਟ ਨੂੰ ਟਿਕਟ ਮਿਲੀ ਹੈ ਉਹ ਸੰਸਦੀ ਸਕੱਤਰ ਰਹਿ ਚੁੱਕੇ ਸ਼ੀਤਲ ਸਿੰਘ ਦੇ ਸਪੁੱਤਰ ਹਨ, ਜਿਨ੍ਹਾਂ ਨੇ ਹਲਕਾ ਧਰਮਕੋਟ ਤੋਂ ਤਿੰਨ ਵਾਰ ਵਿਧਾਨਕਾਰੀ ਹਾਸਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ 2019 ਵਿੱਚ ਦੂਜੇ ਨੰਬਰ ਤੇ ਰਿਹਾ ਸੀ।