ਪਵਨ ਟੀਨੂੰ ਅਕਾਲੀ ਦਲ ਛੱਡ ਆਪ ਵਿਚ ਸ਼ਾਮਲ
ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਾਲ ਨੂੰ ਝਟਕਾ
ਆਦਮਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਪਵਨ ਟੀਨੂੰ
CM ਮਾਨ ਨੇ ਆਮ ਆਦਮੀ ਪਾਰਟੀ ਵਿਚ ਕਰਵਾਇਆ ਸ਼ਾਮਲ
ਦੋਆਬੇ ਦਾ ਵੱਡਾ ਦਲਿਤ ਚਿਹਰਾ ਨੇ ਪਵਨ ਕੁਮਾਰ ਟੀਨੂ
ਜਲੰਧਰ, 14 ਅਪ੍ਰੈਲ 2024 : ਪੰਜਾਬ ਦੇ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਟੀਨੂੰ ਪਾਰਟੀ 'ਚ ਸ਼ਾਮਲ ਹੋਣ ਲਈ ਚੰਡੀਗੜ੍ਹ ਸਥਿਤ ਸੀਐੱਮ ਹਾਊਸ ਪੁੱਜੇ ਸਨ। ਉਨ੍ਹਾਂ ਦੀ ਸ਼ਮੂਲੀਅਤ ਸੀ.ਐਮ ਮਾਨ ਸਮੇਤ ਕਈ ਸੀਨੀਅਰ ਆਗੂਆਂ ਵਿੱਚ ਹੋਈ ਹੈ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕਈ ਸਮਰਥਕ ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਟੀਨੂੰ ਦੇ 'ਆਪ' 'ਚ ਸ਼ਾਮਲ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਟੀਨੂੰ ਜਲੰਧਰ ਸੀਟ ਤੋਂ 'ਆਪ' ਦੇ ਲੋਕ ਸਭਾ ਉਮੀਦਵਾਰ ਹੋ ਸਕਦੇ ਹਨ, ਕਿਉਂਕਿ ਟੀਨੂੰ ਦੀ ਜਲੰਧਰ 'ਚ ਦਲਿਤ ਵੋਟਾਂ 'ਤੇ ਮਜ਼ਬੂਤ ਪਕੜ ਹੈ। ਟੀਨੂੰ ਦੇ ਨਾਲ ਅਕਾਲੀ ਆਗੂ ਗੁਰਚਰਨ ਸਿੰਘ ਚੰਨੀ ਵੀ ‘ਆਪ’ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।