ਅੰਮ੍ਰਿਤਸਰ : ਇਲਾਕਾ ਵਾਸੀਆਂ ਵੱਲੋਂ ਪੁਲਿਸ ਮੁਲਾਜ਼ਮਾਂ ਤੇ ਐਕਸਾਈਜ਼ ਮੁਲਾਜ਼ਮਾਂ ਦੀ ਕੁੱਟਮਾਰ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 15 ਅਪ੍ਰੈਲ 2024 : ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਦੇ ਵਿੱਚ ਵਿਕ ਰਹੇ ਨਜਾਇਜ਼ ਸ਼ਰਾਬ ਦੀ ਜਦੋਂ ਐਕਸਾਈਜ਼ ਵਿਭਾਗ ਤੇ ਪੁਲਿਸ ਨੂੰ ਸੂਚਨਾ ਮਿਲੀ ਤਾਂ ਐਕਸਾਈਜ਼ ਵਿਭਾਗ ਵੱਲੋਂ ਇਲਾਕੇ ਵਿੱਚ ਰੇਡ ਕੀਤਾ ਗਿਆ। ਇਸ ਦੌਰਾਨ ਰਾਮਬਾਗ ਇਲਾਕੇ ਦੇ ਰਹਿਣ ਵਾਲੇ ਇਲਾਕਾ ਵਾਸੀਆਂ ਵੱਲੋਂ ਇਕੱਠੇ ਹੋ ਕੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਪੁਲਿਸ ਮੁਲਾਜ਼ਮਾਂ ਦੇ ਨਾਲ ਬਹਿਸਬਾਜੀ ਸ਼ੁਰੂ ਕਰ ਦਿੱਤੀ ਅਤੇ ਦੇਖਦੇ ਦੇਖਦੇ ਇਲਾਕਾ ਵਾਸੀਆਂ ਵੱਲੋਂ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਵੀ ਕੀਤੀ ਗਈ।
ਜਿਸ ਤੋਂ ਬਾਅਦ ਜਖਮੀ ਹਾਲਤ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਉੱਥੇ ਹੀ ਜ਼ਖਮੀ ਪੁਲਿਸ ਮੁਲਾਜ਼ਮਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਰਾਮਬਾਗ ਇਲਾਕੇ ਦੇ ਵਿੱਚ ਨਜਾਇਜ਼ ਸ਼ਰਾਬ ਧੜੱਲੇ ਨਾਲ ਵਿਕ ਰਹੀ ਹੈ ਅਤੇ ਰੋਜ਼ਾਨਾ ਹੀ ਇੱਥੇ ਨਜਾਇਜ਼ ਸ਼ਰਾਬ ਵਿਕਦੀ ਹੈ।
ਜਿਸ ਕਰਕੇ ਐਕਸਾਈਜ਼ ਵਿਭਾਗ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਨਾਲ ਇਸ ਇਲਾਕੇ ਵਿੱਚ ਰੇਡ ਕੀਤਾ ਗਿਆ ਅਤੇ ਇਲਾਕਾ ਵਾਸੀਆਂ ਵੱਲੋਂ ਉਹਨਾਂ ਨਾਲ ਪਹਿਲਾਂ ਦਾ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਬਾਅਦ ਵਿੱਚ ਉਸਨਾ ਦੀ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਐਕਸਾਈਜ਼ ਵਿਭਾਗ ਵੱਲੋਂ ਥਾਣਾ ਰਾਮ ਬਾਗ ਦੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਬਾਅਦ ਵਿੱਚ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਇਲਾਕਾ ਵਾਸੀਆਂ ਤੋਂ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਦੀ ਜਾਨ ਬਚਾ ਕੇ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ।
ਦੂਜੇ ਪਾਸੇ ਮੌਕੇ ਤੇ ਪਹੁੰਚੇ ਥਾਣਾ ਰਾਮ ਬਾਗ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਰਾਮਬਾਗ ਇਲਾਕੇ ਦੇ ਵਿੱਚ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਤੇ ਪੁਲਿਸ ਮੁਲਾਜ਼ਮਾਂ ਦੇ ਨਾਲ ਇਲਾਕਾ ਵਾਸੀਆਂ ਨੇ ਹੱਥੋਂ ਪਾਈ ਕੀਤੀ ਹੈ ਅਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਇਲਾਕਾ ਵਾਸੀਆਂ ਤੇ ਬਣਦੀ ਕਾਰਵਾਈ ਪੁਲਿਸ ਕਰੇਗੀ।