ਪੁਰਾਣਾ ਪਿੰਡ ਰੱਤੇਵਾਲ ਦੇ ਸਰਪੰਚ ਕ੍ਰਿਸ਼ਨ ਕੁਮਾਰ ਲੱਡੂ ਸਾਥੀਆਂ ਸਮੇਤ BJP ਵਿਚ ਸ਼ਾਮਲ : ਰਾਜਵਿੰਦਰ ਲੱਕੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ 16 ਅਪ੍ਰੈਲ 2024 : ਅੱਜ ਭਾਰਤੀ ਜਨਤਾ ਪਾਰਟੀ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਸ਼੍ਰੀ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਪਿੰਡ ਪੁਰਾਣਾ ਪਿੰਡ ਰੱਤੇਵਾਲ ਦੇ ਸਰਪੰਚ ਸ਼੍ਰੀ ਕ੍ਰਿਸ਼ਨ ਕੁਮਾਰ ਲੱਡੂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਜਿਸ ਵਿਚ ਬਨਾਰਸੀ ਦਾਸ, ਮੇਲਾ ਰਾਮ, ਹਰਮੇਸ਼ ਨਾਥ, ਸੰਦੀਪ ਕੁਮਾਰ, ਜਸਵਿੰਦਰ ਕੁਮਾਰ, ਰਵੀ ਕੁਮਾਰ, ਸੁਖਦੇਵ ਭਾਟੀਆ, ਨਰਿੰਦਰ ਕੁਮਾਰ, ਵਿਨੇ ਕੁਮਾਰ, ਪਾਲੀ ਨੇ ਵੀ ਭਾਜਪਾ ਵਿਚ ਸ਼ਮੂਲੀਅਤ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਭ ਤੋਂ ਵੱਡੇ ਪਿੰਡ ਰੱਤੇਵਾਲ ਦੇ ਸਰਪੰਚ ਦਾ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ। ਉਹਨਾਂ ਕਿਹਾ ਕਿ ਅੱਜ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।
ਇਸ ਮੌਕੇ ਸ਼ਾਮਲ ਸਰਪੰਚ ਸ਼੍ਰੀ ਕ੍ਰਿਸ਼ਨ ਕੁਮਾਰ ਲੱਡੂ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ ਨੁੰ ਤਨੋ ਮਨੋ ਅਤੇ ਧਨੋ ਸੇਵਾ ਕਰਨਗੇ ਅਤੇ ਲੋਕ ਸਭਾ ਚੋਣਾਂ ਦੌਰਾਨ ਸ਼੍ਰੀ ਅਨੰਦਪੁਰ ਸਾਹਿਬ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਵਾ ਕੇ ਲੋਕਸਭਾ ਵਿਚ ਭੇਜਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਨੰਦ ਕਿਸ਼ੋਰ ਸ਼ਰਮਾ ਮੰਡਲ ਪ੍ਰਧਾਨ ਬਲਾਚੌਰ , ਨਰਿੰਦਰ ਨਾਥ ਸੂਦਨ ਜਿਲਾ ਕੋਸ਼ਾਂ ਅਧਿਅਕਸ਼, ਪੰਕਜ ਕੁਮਾਰ ਪ੍ਰਧਾਨ ਜਿਲ੍ਹਾ ਯੁਵਾ ਮੋਰਚਾ, ਅਤੇ ਪਵਨ ਚੇਚੀ ਹਾਜ਼ਰ ਸਨ।