AAP ਦੀ ਸਰਕਾਰ ਹੋਣ ਦੇ ਬਾਵਜੂਦ ਵੀ ਆਪਣਾ ਕੇਡਰ ਹੇਠਲੇ ਪੱਧਰ ਤੱਕ ਕਾਇਮ ਕਰਨ ਵਿੱਚ ਰਹੀ ਅਸਫ਼ਲ : ਮਹਾਜਨ
ਕ੍ਰਿਸ਼ਨ ਚੰਦਰ
ਪਠਾਨਕੋਟ : ਪੰਜਾਬ ਵਿੱਚ ਆਮ ਆਦਮੀ ਨੂੰ 2022 ਵਿੱਚ ਭਾਰੀ ਫਤਵਾ ਦੇ ਕੇ ਪੰਜਾਬ ਦੇ ਵੋਟਰਾਂ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਣਾਈ ਸੀ ਸਰਕਾਰ ਹੋਣ ਦੇ ਬਾਵਜੂਦ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਆਪਣਾ ਕੇਡਰ ਹੇਠਲੇ ਪੱਧਰ ਤੱਕ ਸਥਾਪਤ ਕਰਨ ਵਿੱਚ ਬੁਰੀ ਤਰਾਂ ਨਾਕਾਮ ਰਹੀ ਹੈ ਜਿਸ ਕਾਰਨ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ ਇਹਨਾਂ ਗੱਲਾ ਦਾ ਪ੍ਰਗਟਾਵਾ ਕਰਦੇ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਿਸ਼ਨ ਚੰਦਰ ਮਹਾਜਨ ਨੇ ਕਿਹਾ ਕਿ ਜਿਲਾ ਗੁਰਦਾਸਪੁਰ ਵਿੱਚ ਅਮਨਦੀਪ ਸਿੰਘ ਸੈਰੀ ਕਲਸੀ ਦਾ ਥਾਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਚੋਣਾਂ ਵਿੱਚ ਹਾਰੇ ਤਜੱਰਬੇ ਕਾਰ ਲੀਡਰਾਂ ਨੂੰ ਤਵੱਜੋ ਦੇਣ ਦੀ ਥਾਂ ਫਿਰ ਇਕ ਵਿਧਾਇਕ ਤੇ ਭਰੋਸਾ ਕਰਨਾ ਆਮ ਲੋਕਾਂ ਦੀ ਸਮਝ ਤੋਂ ਬਾਹਰ ਦੀ ਗੱਲ ਹੈ ਸਰਦਾਰ ਭਗਵੰਤ ਸਿੰਘ ਮਾਨ ਤੇ ਇਹ ਕਹਾਵਤ ਪੂਰੀ ਤਰਾਂ ਢੁਕਦੀ ਹੈ ਅੱਗਾ ਦੌੜ ਪਿਛਾ ਚੌੜ ਮਹਾਜਨ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਔਰਤਾਂ ਨੂੰ ਇਕ ਹਜ਼ਾਰ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵਫਾ ਨਾ ਹੋਣ ਕਾਰਨ ਪੰਜਾਬ ਵਾਸੀਆਂ ਖਾਸ ਕਰਕੇ ਮਹਿਲਾਵਾਂ , ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ, ਦਲਿਤਾਂ ,ਵਪਾਰੀਆਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਗਿਆ ਹੈ ਤੇ ਪੰਜਾਬ ਦੇ ਸੂਝਵਾਨ ਵੋਟਰਾਂ ਦਾ ਝੁਕਾਅ ਇਕ ਵਾਰ ਫਿਰ ਕਾਂਗਰਸ ਪਾਰਟੀ ਦੇ ਵੱਲ ਹੋ ਗਿਆ ਹੈ ਜਿਸ ਕਾਰਨ ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸਭ ਵਿਰੋਧੀ ਪਾਰਟੀਆਂ ਨੂੰ ਧੂੜ ਚਟਾ ਦੇਵੇਗੀ ਤੇ ਪੰਜਾਬ ਦੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਾਉਣ ਲਈ ਆਪਣਾ ਪੂਰਾ ਜ਼ੋਰ ਲਾਉਣ ਤੋਂ ਪਿੱਛੇ ਨਹੀਂ ਹਟੇਗੀ