ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ
ਰੋਹਿਤ ਗੁਪਤਾ
ਗੁਰਦਾਸਪੁਰ, 16 ਅਪ੍ਰੈਲ 2024 - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਟੀਮ ਵੱਲੋਂ ਅੱਜ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਬਜ਼ੁਰਗਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾਂ ਨੇ ਦੱਸਿਆ ਕਿ `ਇਸ ਵਾਰ ਸੱਤਰ ਪਾਰ’ ਦੇ ਅੰਕੜੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਮੀਨੀ ਪੱਧਰ `ਤੇ ਜਾ ਕੇ ਨਾਗਰਿਕਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਸਵੀਪ ਟੀਮ ਵੱਲੋਂ ਪਹੁੰਚ ਕੇ 80 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ।