ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਵੱਲੋਂ ਮੁਫ਼ਤ ਚੈਕਅੱਪ ਕੈਂਪ 19 ਅਪ੍ਰੈਲ ਨੂੰ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ , 16 ਅਪ੍ਰੈਲ 2024-ਨੈਸ਼ਨਲ ਯੂਥ ਕਲੱਬ ਰਜਿ: ਫ਼ਰੀਦਕੋਟ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕ ਪ੍ਰਕਾਸ਼ ਪਿੰਡ ਢੁੱਡੀ ਵਿਖੇ 19 ਅਪ੍ਰੈਲ, ਦਿਨ ਸ਼ੁੱਕਰਵਾਰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਰਾਕੇਸ਼ ਮਿੱਤਲ, ਸਰਪ੍ਰਸਤ ਸੁਰੇਸ਼ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ ਕੈਂਸਰ ਚੈੱਕਅੱਪ ਕੀਤਾ ਜਾਵੇਗਾ। ਇਸ ਮੌਕੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਸ ਮੌਕੇ ਕਲੱਬ ਪ੍ਰਧਾਨ ਅਤੇ ਸਰਪ੍ਰਸਤ ਨੇ ਦੱਸਿਆ ਕਿ ਕੈਂਸਰ ਤੋਂ ਬਚਾਅ ਲਈ ਸਮੇਂ ਸਿਰ ਜਾਂਚ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਪਹਿਲੇ ਪੜਾਅ ’ਚ ਇਸ ਦਾ ਇਲਾਜ ਹੋ ਜਾਂਦਾ ਹੈ। ਇਸ ਕੈਂਪ ਦੇ ਪ੍ਰੋਜੈਕਟ ਚੇਅਰਮੈਨ ਦਵਿੰਦਰ ਸਿੰਘ ਪੰਜਾਬ ਮੋਟਰਜ਼ ਅਤੇ ਕੋ-ਚੇਅਰਮੈਨ ਸੁਰਿੰਦਰ ਕੁਮਾਰ ਹਨ। ਇਸ ਲਈ ਵਿਸ਼ੇਸ਼ ਸਹਿਯੋਗ ਨਿਰਮਲ ਸਿੰਘ ਸੰਘਾ ਵੱਲੋਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕੈਂਪ ਦਾ ਉਦਘਾਟਨ ਸਮਾਜ ਸੇਵੀ ਐਡਵੋਕੇਟ ਰਾਜ ਕੁਮਾਰ ਗੁਪਤਾ ਕਰਨਗੇ। ਉਨ੍ਹਾਂ ਕਿਹਾ ਕੈਂਪ ਦੀ ਸਫ਼ਲਤਾ ਲਈ ਮੈਂਬਰਾਂ ਦੀ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਹਨ। ਉੁਨ੍ਹਾਂ ਸਮੂਹ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਪਹੁੰਚ ਕੇ ਜਾਂਚ ਕਰਾਉਣ ਲਈ ਅਪੀਲ ਕੀਤੀ ਹੈ।