ਅਕਾਲੀ ਦਲ ਵਲੋਂ ਸੋਹਣ ਸਿੰਘ ਠੰਡਲ ਕੋਰ ਕਮੇਟੀ ਦੇ ਮੈਂਬਰ ਨਿਯੁਕਤ, ਮੈਨੀਫੈਸਟੋ ਕਮੇਟੀ ਵਿੱਚ ਵੀ ਕੀਤਾ ਸ਼ਾਮਲ
ਚੰਡੀਗੜ੍ਹ, 17 ਅਪ੍ਰੈਲ 2024- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਪਾਰਟੀ ਦੀ ਮੈਨੀਫੈਸਟੋ ਕਮੇਟੀ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਸੀਨੀਅਰ ਅਕਾਲੀ ਲੀਡਰ ਡਾਕਟਰ ਦਲਜੀਤ ਸਿੰਘ ਚੀਮਾ ਦੇ ਵਲੋਂ ਦਿੱਤੀ ਗਈ।