ਮਨੀਸ਼ ਤਿਵਾੜੀ ਨੇ ਭਗਵਾਨ ਸ਼੍ਰੀ ਰਾਮ ਦੇ ਚਰਨਾਂ ਵਿੱਚ ਨਤਮਸਤਕ ਹੋਕੇ ਆਸ਼ੀਰਵਾਦ ਲਿਆ
- ਕਿਹਾ- ਭਗਵਾਨ ਸ਼੍ਰੀ ਰਾਮ ਹਰ ਭਾਰਤ ਵਾਸੀ ਦੇ ਦਿਲਾਂ ਵਿੱਚ ਵੱਸਦੇ ਹਨ
ਚੰਡੀਗੜ੍ਹ, 17 ਅਪ੍ਰੈਲ 2024: ਸ਼੍ਰੀ ਰਾਮ ਨੌਮੀ ਦੇ ਸ਼ੁਭ ਮੌਕੇ 'ਤੇ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮਲੋਆ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਭਗਵਾਨ ਸ਼੍ਰੀ ਰਾਮ ਦੇ ਚਰਨਾਂ 'ਚ ਮੱਥਾ ਟੇਕਿਆ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਹਰ ਭਾਰਤ ਵਾਸੀ ਦੇ ਦਿਲ ਵਿੱਚ ਵੱਸਦੇ ਹਨ। ਭਗਵਾਨ ਸ਼੍ਰੀ ਰਾਮ ਦੇ ਚਰਨਾਂ ਦੀ ਛੋਹ ਪ੍ਰਾਪਤ ਕਰਕੇ ਮਨੁੱਖ ਦਾ ਜੀਵਨ ਸਫਲ ਹੋ ਜਾਂਦਾ ਹੈ ਅਤੇ ਉਹ ਖੁਸ਼ਕਿਸਮਤ ਹਨ ਕਿ ਉਸਨੂੰ ਇਸ ਸ਼ੁਭ ਮੌਕੇ 'ਤੇ ਆਯੋਜਿਤ ਪ੍ਰੋਗਰਾਮ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਭਗਵਾਨ ਸ਼੍ਰੀ ਰਾਮ ਦੀ ਆਰਤੀ ਵਿੱਚ ਹਿੱਸਾ ਲਿਆ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਜਿੱਥੇ ਉਨ੍ਹਾਂ ਨਾਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਭਾ ਬਾਂਸਲ, ਰਾਜੇਸ਼ ਚੌਧਰੀ, ਰਵਿੰਦਰ ਤਿਆਗੀ ਵੀ ਮੌਜੂਦ ਸਨ।