ਉਦੇਵੀਰ ਰੰਧਾਵਾ ਨੇ ਕੌਂਸਲਰ ਬਟਾਲਾ ਜਰਮਨਜੀਤ ਬਾਜਵਾ ਨਾਲ ਕੀਤਾ ਦੁੱਖ ਸਾਂਝਾ - ਮਹਾਜ਼ਨ
ਡੇਰਾ ਬਾਬਾ ਨਾਨਕ, 17 ਅਪ੍ਰੈਲ 2024 - ਅੱਜ ਉਦੇਵੀਰ ਸਿੰਘ ਰੰਧਾਵਾ ਸਪੁੱਤਰ ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਡੇਰਾ ਬਾਬਾ ਨਾਨਕ ਨੇ ਹਲਕਾ ਬਟਾਲਾ ਤੋਂ ਨਗਰ ਨਿਗਮ ਬਟਾਲਾ ਦੇ ਕੌਂਸਲਰ ਜਰਮਨਜੀਤ ਸਿੰਘ ਬਾਜਵਾ ਦੇ ਹੋਣਹਾਰ ਸਪੁੱਤਰ ਬਿਰਫਤਿਹ ਸਿੰਘ ਜਿਹਨਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ ਅੱਜ ਉਦੇਵੀਰ ਸਿੰਘ ਰੰਧਾਵਾ ਨੇ ਉਹਨਾਂ ਦੇ ਗ੍ਰਹਿ ਵਿਖੇ ਜਾ ਕਿ ਜਰਮਨਜੀਤ ਸਿੰਘ ਅਤੇ ਪਰਿਵਾਰ ਨਾਲ ਦੁੱਖ ਵੰਡਾਇਆ ਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਤੇ ਕਿਹਾ ਵਾਹਿਗੁਰੂ ਪਰਿਵਾਰ ਨੂੰ ਇਹ ਅਕਿਹ ਅਤੇ ਅਸਿਹ ਭਾਣਾ ਮੰਨਣ ਦਾ ਬਲ ਬਖਸ਼ਣਾ ਜੀ।
ਇਸ ਮੌਕੇ ਉਦੇਵੀਰ ਸਿੰਘ ਰੰਧਾਵਾ ਨੇ ਕਿਹਾ ਕਿ ਉਹਨਾਂ ਦੇ ਸਤਿਕਾਰ ਯੋਗ ਪਿਤਾ ਸੁਖਜਿੰਦਰ ਸਿੰਘ ਰੰਧਾਵਾ ਸਾਹਿਬ ਨੇ ਪਰਿਵਾਰ ਦੇ ਦੁੱਖ ਵਿਚ ਸ਼ਾਮਿਲ ਹੋਣ ਲਈ ਆਉਣਾ ਸੀ ਪਰ ਉਹ ਰਾਜਸਥਾਨ ਕਾਂਗਰਸ ਦੇ ਇੰਚਾਰਜ ਹੋਣ ਦੇ ਨਾਤੇ ਲੋਕ ਸਭਾ ਚੋਣਾਂ ਵਿੱਚ ਰਾਜਸਥਾਨ ਸੂਬੇ ਵਿਚ ਮਸ਼ਰੂਫ ਹਨ ਮੀਡੀਆ ਨਾਲ ਇਹ ਜਾਣਕਾਰੀ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜਨ ਨੇ ਸਾਂਝੀ ਕੀਤੀ।