ਸਤਲੁਜ ਪ੍ਰੈਸ ਕਲੱਬ ਰੂਪਨਗਰ ਲੋਕਾਂ ਅਤੇ ਪੱਤਰਕਾਰਾਂ ਦੇ ਮੁੱਦਿਆਂ ਦੇ ਹੱਲ ਲਈ ਹੋਇਆ ਸਰਗਰਮ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ, 17 ਅਪ੍ਰੈਲ , ਸਤਲੁਜ ਪ੍ਰੈੱਸ ਕਲੱਬ ਰੂਪਨਗਰ ਲੋਕਾਂ ਅਤੇ ਪੱਤਰਕਾਰਾਂ ਦੇ ਮੁੱਦਿਆਂ ਦੇ ਹੱਲ ਦੇ ਲਈ ਸਰਗਰਮ ਹੋ ਚੁੱਕਾ ਹੈ। ਅੱਜ ਸਤਲੁਜ ਪ੍ਰੈੱਸ ਕਲੱਬ ਦੀ ਇੱਕ ਮੀਟਿੰਗ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਲੋਕਾਂ ਅਤੇ ਪੱਤਰਕਾਰਾਂ ਦੇ ਮੁੱਦਿਆਂ ਦੇ ਲਈ ਵਿਚਾਰ ਚਰਚਾ ਕੀਤੀ ਗਈ ਅਤੇ ਇਹਨਾਂ ਮੁੱਦਿਆਂ ਦੇ ਹੱਲ ਦੇ ਲਈ ਲਗਾਤਾਰ ਸਰਗਰਮ ਹੋ ਕੇ ਕੰਮ ਕਰਨ ਨੂੰ ਤਰਜੀਹ ਦੇਣ ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਹਾਜ਼ਰ ਪ੍ਰੈੱਸ ਕਲੱਬ ਦੇ ਮੈਂਬਰਾਂ ਨੇ ਸਰਬ ਸੰਮਤੀ ਦੇ ਨਾਲ ਜਿੱਥੇ ਲੋਕਾਂ ਦੀ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਪ੍ਰਸ਼ਾਸਨ ਤੱਕ ਪਹਿਲ ਦੇ ਅਧਾਰ ਤੇ ਪਹੁਚਾਣ ਦੀ ਜਰੂਰਤ ਨੂੰ ਮਹਿਸੂਸ ਕੀਤਾ ਉੱਥੇ ਨਾਲ ਹੀ ਇਹ ਵੀ ਮਹਿਸੂਸ ਕੀਤਾ ਕਿ ਪੱਤਰਕਾਰਾਂ ਦੀ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਵੀ ਸਮੇਂ ਸਮੇਂ ਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਪ੍ਰਧਾਨ ਸਰਬਜੀਤ ਸਿੰਘ ਨੇ ਕਿਹਾ ਕਿ ਲੋਕ ਹਿੱਤ ਦੇ ਲਈ ਪ੍ਰੈਸ ਕਲੱਬ ਹਮੇਸ਼ਾ ਕੰਮ ਕਰਦਾ ਰਹੇਗਾ ਅਤੇ ਲੋਕਾਂ ਦੀ ਸਮੱਸਿਆਵਾਂ ਅਤੇ ਸਰਕਾਰ ਤੇ ਪ੍ਰਸ਼ਾਸਨ ਦੀਆਂ ਲੋਕ ਭਲਾਈ ਸਕੀਮਾਂ ਅਤੇ ਨੀਤੀਆਂ ਨੂੰ ਧਰਾਤਲ ਤੇ ਲੋਕਾਂ ਤੱਕ ਪਹਿਲ ਦੇ ਆਧਾਰ ਪਰ ਪਹੁੰਚਾਉਣ ਲਈ ਚੌਥੇ ਥੰਮ ਵਜੋਂ ਜਾਣੇ ਜਾਂਦੇ ਪ੍ਰੈੱਸ ( ਪੱਤਰਕਾਰ ਭਾਈਚਾਰੇ) ਦਾ ਅਹਿਮ ਰੋਲ ਬਣਦਾ ਹੈ ਅਤੇ ਪੱਤਰਕਾਰ ਭਾਈਚਾਰੇ ਨੂੰ ਇਹ ਰੋਲ ਹਮੇਸ਼ਾ ਪਹਿਲ ਦੇ ਆਧਾਰ ਪਰ ਨਿਭਾਉਣਾ ਚਾਹੀਦਾ ਹੈ।
ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਤੋਂ ਇਲਾਵਾ ਅਸ਼ੋਕ ਤਲਵਾਰ, ਅਵਤਾਰ ਸਿੰਘ ਕੰਬੋਜ, ਸ਼ਮਸ਼ੇਰ ਸਿੰਘ ਬੱਗਾ, ਦਰਸ਼ਨ ਸਿੰਘ ਗਰੇਵਾਲ, ਅਮਰ ਸ਼ਰਮਾ, ਗੁਰਵਿੰਦਰ ਸਿੰਘ ਸੋਨਾ , ਸੋਮਰਾਜ ਸ਼ਰਮਾ, ਧਰੁਵ ਨਾਰੰਗ, ਮਨਪ੍ਰੀਤ ਸਿੰਘ ਤੋਕੀ, ਜਸਵਿੰਦਰ ਸਿੰਘ ਕੋਰੇ, ਵਿਜੇ ਕਪੂਰ, ਗੁਰਵਿੰਦਰ ਰੋਮੀ ਘੜਾਮੇ ਵਾਲਾ, ਰਾਕੇਸ਼ ਕੁਮਾਰ, ਅਸ਼ੋਕ ਕੁਮਾਰ, ਗੁਰਮੀਤ ਸਿੰਘ ਟੋਨੀ, ਮੁਖਤਿਆਰ ਅਹਿਮਦ, ਦਵਿੰਦਰ ਸ਼ਰਮਾ, ਰਾਧੇ ਸ਼ਾਮ, ਓਂਕਾਰ ਸਿੰਘ, ਮਨਦੀਪ ਸਿੰਘ, ਸੰਜੀਵ ਠਾਕੁਰ ਅਨਿਲ ਸ਼ਰਮਾ ਆਦਿ ਸ਼ਾਮਿਲ ਹੋਏ।