ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟਾਂ ਵਿੱਚ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਤਿੰਨ ਕਾਬੂ
ਅਬੋਹਰ 17 ਅਪ੍ਰੈਲ 2024 - ਅਬੋਹਰ ਦੇ ਖਾਲਸਾ ਕਾਲਜ ਵਿਖੇ ਬੀਤੇ ਦਿਨੀ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟਾਂ ਵਿੱਚ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ ਫਾਜ਼ਿਲਕਾ ਪੁਲਿਸ ਨੇ ਕਾਬੂ ਕਰ ਲਿਆ ਹੈ। ਕਾਬੂ ਕੀਤੇ ਗਏ ਦੋਸ਼ੀਆਂ ਤੋਂ ਇੱਕ ਨਜਾਇਜ਼ ਪਿਸਟਲ 32 ਬੋਰ ਇੱਕ ਰੋਂਦ 32 ਬੋਰ ਖਾਲੀ ਤਲਵਾਰਾਂ ਕਾਪੇ ਅਤੇ ਬੁੱਲਟ ਮੋਟਰਸਾਈਕਲ ਬਰਾਮਦ ਕੀਤੇ ਗਏ ਹਨl
ਬੀਤੇ ਦਿਨੀ ਅਬੋਹਰ ਦੇ ਖਾਲਸਾ ਕਾਲਜ ਵਿਖੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟਾਂ ਵਿੱਚ ਪੋਸਟਰ ਲਗਾਉਣ ਨੂੰ ਲੈ ਕੇ ਹੋਈ ਤਕਰਾਰਬਾਜ਼ੀ ਵਿੱਚ ਮਾਮਲਾ ਇੰਨਾ ਵੱਧ ਗਿਆ ਕਿ ਕੁਝ ਲੋਕਾਂ ਵੱਲੋਂ ਕਾਲਜ ਦੇ ਬਾਹਰ ਸ਼ਰੇਆਮ ਗੋਲੀਆਂ ਚਲਾ ਕੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ ਸੀ ਜੀ ਜਿਸ ਤੇ ਪੁਲਿਸ ਨੂੰ100 ਨੰਬਰ ਤੇ ਆਈ ਸ਼ਿਕਾਇਤ ਦੇ ਅਧਾਰ ਤੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਇੱਕ ਘੰਟੇ ਅੰਦਰ ਸੁਲਝਾ ਕੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ l
ਜਿਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਫਾਜਲਕਾ ਮੈਡਮ ਡਾਕਟਰ ਪ੍ਰਗਿਆ ਜੈਨ ਵੱਲੋਂ ਬੁਲਾਈ ਗਈ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਕਿ ਬੀਤੀ 16 ਅਪ੍ਰੈਲ ਨੂੰ ਅਬੋਹਰ ਦੇ ਖਾਲਸਾ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟਾਂ ਵਿੱਚ ਪੋਸਟਰ ਲਗਾਉਣ ਨੂੰ ਵਧੇ ਤਕਰਾਰ ਵਿੱਚ ਕੁਝ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ ਜਿਸ ਮਾਮਲੇ ਵਿੱਚ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸੀ। ਜਿਸ ਵਿੱਚ ਅਬੋਹਰ ਡੀਐਸਪੀ ਜੀ ਸਮੇਤ ਵੱਖ-ਵੱਖ ਥਾਣਿਆਂ ਦੇ ਪੁਲਿਸ ਮੁਲਾਜ਼ਮ ਮੌਜੂਦ ਸਨ ਜਿਨ੍ਹਾਂ ਨੇ ਫਾਇਰਿੰਗ ਕਰਨ ਵਾਲੇ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਫਾਇਰਿੰਗ ਕਰਕੇ ਭੱਜ ਰਹੇ ਬੁਲਟ ਸਵਾਰ ਤਿੰਨ ਦੋਸ਼ੀਆਂ ਨੂੰ ਮੌਕੇ ਤੇ ਕਾਬੂ ਕੀਤਾ ਗਿਆ ਜਿਨਾਂ ਕੋਲੋਂ ਇੱਕ ਨਜਾਇਜ਼ ਪਿਸਟਲ 32 ਬੋਰ ਇੱਕ ਖਾਲੀ ਰੋਂਦ ਤਲਵਾਰਾਂ ਅਤੇ ਕਾਪੇ ਬਰਾਮਦ ਕੀਤੇ ਗਏ।
ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀਆਂ ਦੇ ਖਿਲਾਫ ਥਾਣਾ ਸਿਟੀ ਅਬੋਹਰ ਵਿਖੇ ਅਧੀਨ ਧਾਰਾ 307/160/148/149/427 ਆਈਪੀਸੀ 25/25(7)(1) ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਸ਼ੀਆਂ ਦੇ ਨਾਮ ਦੀ ਪਹਿਚਾਣ ਮੁਕੇਸ਼ ਕੁਮਾਰ ਉਰਫ ਗੁੱਡੂ ਪੰਡਿਤ ਪੁੱਤਰ ਵਿਕਰਮਜੀਤ ਸਿੰਘ ਵਾਸੀ ਢਾਣੀ ਢਾਬਾ ਕੋਕਰੀਆਂ ਅਤੇ ਜਤਿਨ ਕੁਮਾਰ ਪੁੱਤਰ ਭਗਵਾਨ ਦਾਸ ਵਾਸੀ ਗਲੀ ਨੰਬਰ 03 ਆਰਿਆ ਨਗਰ ਅਬੋਹਰ ਅਤੇ ਹਰੀਸ਼ ਕੁਮਾਰ ਉਰਫ ਹਰੀ ਪੁੱਤਰ ਮਨੋਹਰ ਲਾਲ ਵਾਸੀ ਰਾਜਾਂ ਵਾਲੀ ਦੇ ਤੋਰ ਤੇ ਹੋਈ ਹੈ ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਤਿੰਨੇ ਦੋਸ਼ੀਆਂ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪਹਿਲਾਂ ਵੀ ਦੋ ਦੋ ਮਾਮਲੇ ਦਰਜ ਹਨ। ਉਹਨਾਂ ਦੱਸਿਆ ਕਿ ਦੋਸ਼ੀਆਂ ਕੋਲੋਂ ਕੀਤੀ ਗਈ ਮੁਢਲੀ ਪੁੱਛ ਕੇ ਵਿੱਚ ਸਾਹਮਣੇ ਆਇਆ ਹੈ ਕੀ ਦੋਸ਼ੀਆਂ ਦੇ ਸੰਬੰਧ ਗੈਂਗਸਟਰਾਂ ਦੇ ਨਾਲ ਹਨ ਜਿਨਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿਛ ਕੀਤੀ ਜਾਏਗੀ ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਵੀ ਜੋ ਦੋਸ਼ੀ ਹਨ ਸਭ ਨੂੰ ਗ੍ਰਿਫਤਾਰ ਕੀਤਾ ਜਾਏਗਾ ਉਹਨਾਂ ਕਿਹਾ ਕਿ ਇਲਾਕੇ ਵਿੱਚ ਜੋ ਵੀ ਵਿਅਕਤੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ l