Big Breaking: ਦਿਲਰੋਜ਼ ਦੀ ਕਾਤਲ ਔਰਤ ਨੂੰ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ
ਲੁਧਿਆਣਾ, 18 ਅਪ੍ਰੈਲ 2024- ਲੁਧਿਆਣਾ ਅਦਾਲਤ ਦੇ ਵਲੋਂ ਮਾਸੂਮ ਬੱਚੀ ਦਿਲਰੋਜ਼ ਦੇ ਕਤਲ ਮਾਮਲੇ ਵਿਚ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਦੇ ਵਲੋਂ ਦਿਲਰੋਜ਼ ਦੀ ਕਾਤਲ ਨੀਲਮ ਨਾਮ ਦੀ ਔਰਤ ਨੂੰ ਫ਼ਾਂਸੀ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਦੱਸ ਦਈਏ ਕਿ ਲੁਧਿਆਣਾ ਵਿੱਚ ਸਾਲ 2021 'ਚ 3 ਸਾਲ ਦੀ ਮਾਸੂਮ ਬੱਚੀ ਦਿਲਰੋਜ਼ ਨੂੰ ਬੜੀ ਬੇਹਰਿਮੀ ਨਾਲ ਜਿੰਦਾ ਰੇਤੇ ਵਿੱਚ ਦੱਬ ਕੇ ਕਤਲ ਕਰ ਦਿੱਤਾ ਗਿਆ ਸੀ।
ਇਸ ਮਾਮਲੇ ਦੇ ਵਿੱਚ ਕੋਰਟ ਨੇ ਬੀਤੇ ਸ਼ੁੱਕਰਵਾਰ ਔਰਤ ਨੀਲਮ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪਹਿਲਾਂ ਅਦਾਲਤ ਨੇ 16 ਅਪ੍ਰੈਲ ਤੱਕ ਸਜ਼ਾ ਦਾ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਫਿਰ 18 ਨੂੰ ਫੈਸਲੇ ਦਾ ਦਿਨ ਤੈਅ ਕੀਤਾ ਗਿਆ ਸੀ। ਉਪਰੰਤ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਨੇ ਮਾਸੂਮ ਦਿਲਰੋਜ਼ ਦੀ ਕਾਤਲ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ।